ਲੁਟੇਰਿਆਂ ਨੇ ਹਨੇਰੇ ’ਚ ਲੁੱਟ ਨੂੰ ਦਿੱਤਾ ਅੰਜਾਮ, ਮੋਬਾਈਲ ਤੇ ਨਕਦੀ ਖੋਹ ਕੇ ਫਰਾਰ

12/28/2022 11:31:21 PM

ਅੰਮ੍ਰਿਤਸਰ : ਪਾਵਰਕਾਮ ਦੇ ਸੇਵਾਮੁਕਤ ਮੁਲਾਜ਼ਮ ਰਵਿੰਦਰਜੀਤ ਸਿੰਘ ਨੂੰ ਮੰਗਲਵਾਰ ਦੇਰ ਰਾਤ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਲੁੱਟ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਿੰਡ ਗੁਰਵਾਲੀ ਵੱਲ ਭੱਜ ਗਿਆ। ਦੂਜੇ ਪਾਸੇ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਮੌਕੇ ’ਤੇ ਪਹੁੰਚ ਗਈ। ਬੀ ਡਵੀਜ਼ਨ ਥਾਣੇ ਦੇ ਇੰਚਾਰਜ ਇੰਸਪੈਕਟਰ ਸ਼ਿਵਦਰਸ਼ਨ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਸੌ ਫੁੱਟੀ ਰੋਡ ਸਥਿਤ ਆਜ਼ਾਦ ਨਗਰ ਦਾ ਰਹਿਣ ਵਾਲਾ ਰਵਿੰਦਰਜੀਤ ਸਿੰਘ ਪਾਵਰਕਾਮ ਤੋਂ ਸੇਵਾਮੁਕਤ ਹੋਇਆ ਹੈ ਤੇ ਉਹ ਰੋਜ਼ਾਨਾ ਰਾਤ ਨੂੰ ਗੁਰਦੁਆਰਾ ਸ਼ਹੀਦਾਂ ਸਾਹਿਬ ਮੱਥਾ ਟੇਕਣ ਜਾਂਦਾ ਹੈ।

ਇਹ ਵੀ ਪੜ੍ਹੋ : ਪਲਸਰ ਸਵਾਰ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਵਿਦਿਆਰਥੀਆਂ ਕੋਲੋਂ ਖੋਹਿਆ ਲੈਪਟਾਪ

ਬੀਤੀ ਰਾਤ 9 ਵਜੇ ਮੋਟਰਸਾਈਕਲ ਸਵਾਰ 3 ਸ਼ੱਕੀ ਵਿਅਕਤੀ ਉਸ (ਪੀੜਤ) ਦੇ ਘਰ ਦੇ ਬਾਹਰ ਘੁੰਮ ਰਹੇ ਸਨ। ਰਾਤ 12 ਵਜੇ ਜਦੋਂ ਰਵਿੰਦਰਜੀਤ ਆਪਣੀ ਐਕਟਿਵਾ ’ਤੇ ਘਰ ਪਹੁੰਚ ਰਿਹਾ ਸੀ ਤਾਂ ਸ਼ੱਕ ਪੈਣ ’ਤੇ ਜਦੋਂ ਉਸ ਨੇ ਮੋਟਰਸਾਈਕਲ ਸਵਾਰਾਂ ਤੋਂ ਬਿਨਾਂ ਵਜ੍ਹਾ ਇਲਾਕੇ ਦੇ ਚੱਕਰ ਲਾਉਣ ਦਾ ਕਾਰਨ ਪੁੱਛਿਆ ਤਾਂ ਮੋਟਰਸਾਈਕਲ ਸਵਾਰ 3 ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਤੇ ਉਸ ਕੋਲੋਂ ਘੜੀ, 5 ਹਜ਼ਾਰ ਦੀ ਨਕਦੀ ਤੇ ਮੋਬਾਈਲ ਲੁੱਟ ਕੇ ਫਰਾਰ ਹੋ ਗਏ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News