ਪਠਾਨਕੋਟ ''ਚ ਲੁਟੇਰਿਆਂ ਨੇ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹੀਆਂ, cctv ''ਚ ਮੁਲਜ਼ਮ ਕੈਦ
Monday, Oct 19, 2026 - 06:23 PM (IST)
ਪਠਾਨਕੋਟ (ਗੋਰਾਇਆ)- ਪਠਾਨਕੋਟ ਸ਼ਹਿਰ 'ਚ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆਉਣ ਕਾਰਨ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਤਾਜ਼ਾ ਘਟਨਾ 'ਚ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਘਰ ਪਰਤ ਰਹੀ ਇੱਕ ਬਜ਼ੁਰਗ ਔਰਤ ਨੂੰ ਨਿਸ਼ਾਨਾ ਬਣਾਉਂਦਿਆਂ ਉਸ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
ਪ੍ਰਾਪਤ ਜਾਣਕਾਰੀ ਅਨੁਸਾਰ, ਮੁਹੱਲਾ ਰਾਜਦੀਆਂ ਦੀ ਰਹਿਣ ਵਾਲੀ ਬਜ਼ੁਰਗ ਔਰਤ ਸ਼੍ਰਿਸ਼ਟਾ ਦੇਵੀ ਨੇ ਦੱਸਿਆ ਕਿ ਉਹ ਨਵਰਾਤਰੀ ਦੇ ਮੌਕੇ ’ਤੇ ਦੇਰ ਸ਼ਾਮ ਗੁਆਂਢ ਵਿੱਚ ਸਥਿਤ ਰਾਮੇਸ਼ਵਰ ਪੁਰੀ ਮੰਦਰ 'ਚ ਕਰਵਾਏ ਗਏ ਸਤਿਸੰਗ ਦੌਰਾਨ ਮੱਥਾ ਟੇਕਣ ਗਈ ਸੀ। ਧਾਰਮਿਕ ਸਮਾਗਮ ਤੋਂ ਬਾਅਦ ਜਦੋਂ ਉਹ ਪੈਦਲ ਆਪਣੇ ਘਰ ਵਾਪਸ ਆ ਰਹੀ ਸੀ ਅਤੇ ਘਰ ਦੇ ਮੁੱਖ ਗੇਟ ਕੋਲ ਪਹੁੰਚੀ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆਏ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਸ ਦੇ ਸਾਹਮਣੇ ਬਾਈਕ ਰੋਕ ਲਈ। ਇਸ ਤੋਂ ਬਾਅਦ ਲੁਟੇਰਿਆਂ ਨੇ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ ਅਤੇ ਦੇਖਦੇ ਹੀ ਦੇਖਦੇ ਫਰਾਰ ਹੋ ਗਏ। ਪੀੜਤਾ ਅਨੁਸਾਰ, ਦੋਵਾਂ ਵਿੱਚੋਂ ਇੱਕ ਨੇ ਪੱਗ ਬੰਨ੍ਹੀ ਹੋਈ ਸੀ, ਜਦਕਿ ਦੂਜਾ ਬਿਨਾਂ ਪੱਗ ਦੇ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਟਲ ਦੇ ਬਾਹਰ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਦੁਕਾਨ 'ਚੋਂ ਨਕਦੀ ਵਾਲਾ ਡੱਬਾ ਚੋਰੀ ਕਰਨ ਦੀ ਵੀ ਕੋਸ਼ਿਸ਼
ਇਸ ਘਟਨਾ ਸਬੰਧੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਔਰਤ ਨੂੰ ਨਿਸ਼ਾਨਾ ਬਣਾਉਣ ਤੋਂ ਕੁਝ ਸਮਾਂ ਪਹਿਲਾਂ ਮੁਲਜ਼ਮਾਂ ਨੇ ਇੱਕ ਦੁਕਾਨ ਵਿੱਚੋਂ ਨਕਦੀ ਵਾਲਾ ਡੱਬਾ ਚੋਰੀ ਕਰਨ ਦੀ ਵੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਨਕਦੀ ਨਾ ਮਿਲਣ ਕਾਰਨ ਉਹ ਉੱਥੋਂ ਚਲੇ ਗਏ ਅਤੇ ਬਾਅਦ ਵਿੱਚ ਬਜ਼ੁਰਗ ਔਰਤ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ। ਇਸ ਪਹਿਲੂ ਦੀ ਪੁਸ਼ਟੀ ਪੁਲਸ ਜਾਂਚ ਤੋਂ ਬਾਅਦ ਹੀ ਹੋ ਸਕੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਇਸ ਗੈਂਗਸਟਰ ਦੀ ਪਤਨੀ ਲੜੇਗੀ ਚੋਣ, ਸਿਆਸਤ 'ਚ ਮਚੀ ਹਲਚਲ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਵੱਲੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਇਸ ਘਟਨਾ ਨੇ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਚਿੰਤਾ ਪੈਦਾ ਕਰ ਦਿੱਤੀ ਹੈ। ਲੋਕਾਂ ਵੱਲੋਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸ਼ਹਿਰ ਵਿੱਚ ਗਸ਼ਤ ਵਧਾਈ ਜਾਵੇ ਅਤੇ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ।
ਇਹ ਵੀ ਪੜ੍ਹੋ- ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
