ਪਾਣੀ ਪੀਣ ਦੇ ਬਹਾਨੇ ਔਰਤ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਫਰਾਰ, ਘਟਨਾ cctv ਕੈਮਰੇ ’ਚ ਕੈਦ

Tuesday, Feb 03, 2026 - 11:59 AM (IST)

ਪਾਣੀ ਪੀਣ ਦੇ ਬਹਾਨੇ ਔਰਤ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਫਰਾਰ, ਘਟਨਾ cctv ਕੈਮਰੇ ’ਚ ਕੈਦ

ਗੁਰਦਾਸਪੁਰ(ਵਿਨੋਦ): ਗੁਰਦਾਸਪੁਰ ਦੇ ਪ੍ਰਬੋਧ ਚੰਦਰ ਨਗਰ (ਆਈ. ਟੀ. ਆਈ.) ਇਲਾਕੇ ’ਚ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ ਪੀਣ ਦੇ ਬਹਾਨੇ ਬਜ਼ੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਮੋਟਰਸਾਈਕਲ ਸਵਾਰ ਦੋ ਨੌਜਵਾਨ ਬਜ਼ੁਰਗ ਔਰਤ ਕੋਲ ਪਹੁੰਚੇ ਅਤੇ ਪਾਣੀ ਦੀ ਮੰਗ ਕੀਤੀ। ਜਿਵੇਂ ਹੀ ਔਰਤ ਪਾਣੀ ਪਿਲਾ ਕੇ ਵਾਪਸ ਆਪਣੇ ਘਰ ਅੰਦਰ ਜਾਣ ਲੱਗੀ, ਤਾਂ ਇਕ ਨੌਜਵਾਨ ਨੇ ਝਪਟ ਮਾਰ ਕੇ ਉਸ ਦੇ ਕੰਨਾਂ ਦੀਆਂ ਵਾਲੀਆਂ ਲਾਹ ਲਈਆਂ ਅਤੇ ਮੌਕੇ ’ਤੇ ਹੀ ਮੋਟਰਸਾਈਕਲ ਸਹਿਤ ਫ਼ਰਾਰ ਹੋ ਗਏ। ਪੀੜਤ ਔਰਤ ਵੱਲੋਂ ਰੌਲਾ ਪਾਉਣ ਦੇ ਬਾਵਜੂਦ ਲੁਟੇਰੇ ਹੱਥ ਨਹੀਂ ਆਏ।

ਇਹ ਵੀ ਪੜ੍ਹੋ-ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ

ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੀ ਘਟਨਾ ਸੀਸੀਟੀਵੀ ਫੁਟੇਜ ’ਚ ਕੈਦ ਹੋ ਗਈ ਹੈ। ਪੁਲਸ ਵੱਲੋਂ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਕੱਢ ਦਿਓ ਪਿੰਡੋਂ ਬਾਹਰ, ਪਿੰਡ 'ਚ ਹੀ ਵਿਆਹ ਕਰਵਾਉਣ ਵਾਲੇ ਮੁੰਡਾ-ਕੁੜੀ ਖਿਲਾਫ ਪੰਚਾਇਤ ਨੇ ਪਾਇਆ ਮਤਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News