ਵਧਦਾ ਜਾ ਰਿਹੈ ਲੁਟੇਰਿਆਂ ਦਾ ਆਤੰਕ, ਦਿਨ-ਦਿਹਾੜੇ ਸਕੂਲੋਂ ਬੱਚੇ ਲਿਆ ਰਹੀ ਔਰਤ ਨਾਲ ਝਪਟਮਾਰ ਕਰ ਗਏ ਕਾਂਡ
Tuesday, Dec 10, 2024 - 08:58 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਵਿਖੇ ਆਏ ਦਿਨ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਜਿਸ ਕਾਰਨ ਇਲਾਕਾ ਵਾਸੀਆਂ ਵਿੱਚ ਪੁਲਸ ਪ੍ਰਸ਼ਾਸਨ ਖਿਲਾਫ਼ ਰੋਸ ਵਾਲੀ ਭਾਵਨਾ ਪਾਈ ਜਾ ਰਹੀ ਹੈ।
ਦਿਨ-ਦਿਹਾੜੇ ਲੁੱਟ ਖੋਹ ਦੀਆਂ ਵਾਰਦਾਤਾਂ ਵਧਣ ਕਾਰਨ ਲੋਕਾਂ ਵਿੱਚ ਦਹਿਸ਼ਤ ਵਾਲਾ ਮਾਹੌਲ ਵੇਖਿਆ ਜਾ ਰਿਹਾ ਹੈ, ਜਿਸ ਦੀ ਮਿਸਾਲ ਉਦੋਂ ਦੇਖਣ ਨੂੰ ਮਿਲੀ, ਜਦੋਂ ਦਿਨ-ਦਿਹਾੜੇ ਸਕੂਲ ਤੋਂ ਬੱਚੇ ਲੈ ਕੇ ਘਰ ਪਰਤ ਰਹੀ ਇਕ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਖੋਹ ਕੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਫਰਾਰ ਹੋ ਗਏ। ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ- FIR ਦਰਜ ਹੋਣ ਮਗਰੋਂ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਪਹਿਲਾ ਬਿਆਨ ਆਇਆ ਸਾਹਮਣੇ
ਪੀੜਤਾ ਨਿਰਮਲਾ ਦੇਵੀ ਨੇ ਦੱਸਿਆ ਕਿ ਜਦੋਂ ਉਹ ਆਪਣੇ ਬੱਚਿਆਂ ਨੂੰ ਲੈ ਕੇ ਸਕੂਲ ਤੋਂ ਘਰ ਵਾਪਸ ਆ ਰਹੀ ਸੀ ਤਾਂ ਸਕੂਲ ਤੋਂ ਥੋੜ੍ਹੀ ਦੂਰੀ 'ਤੇ ਹੀ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਝਪਟਾ ਮਾਰ ਕੇ ਉਸ ਦੇ ਕੰਨਾਂ 'ਚ ਪਾਈ ਸੋਨੇ ਦੀ ਵਾਲ਼ੀ ਖੋਹ ਲਈ ਤੇ ਇਸ ਮਗਰੋਂ ਉਹ ਫ਼ਰਾਰ ਹੋ ਗਏ। ਇਸ ਸਬੰਧੀ ਸਾਰੀ ਘਟਨਾ ਬਾਰੇ ਦੀਨਾਨਗਰ ਪੁਲਸ ਨੂੰ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e