ਬਜ਼ੁਰਗ ਔਰਤ ਦੇ ਗਹਿਣੇ ਲਾਹ ਕੇ ਤੇ ਨਕਦੀ ਲੈ ਕੇ ਫਰਾਰ ਹੋਏ ਲੁਟੇਰੇ
Saturday, Jul 12, 2025 - 12:45 PM (IST)

ਬਟਾਲਾ (ਸਾਹਿਲ)- ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਬਜ਼ੁਰਗ ਔਰਤ ਕੋਲੋਂ ਗਹਿਣੇ ਤੇ ਨਕਦੀ ਲੈ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ.ਆਈ ਜੰਗ ਬਹਾਦਰ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਵਿਕਾਸ ਅਗਰਵਾਲ ਪੁੱਤਰ ਕੀਮਤੀ ਲਾਲ ਵਾਸੀ ਨੇੜੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਨੇ ਲਿਖਵਾਇਆ ਹੈ ਕਿ ਉਹ ਆਪਣੇ ਘਰ ਵਿਚ ਰੋਟੀ ਖਾ ਰਿਹਾ ਸੀ ਕਿ ਦੁਪਹਿਰ ਚਾਰ ਦੇ ਕਰੀਬ ਉਸਦੀ ਮਾਤਾ ਲਤਾ ਰਾਣੀ ਤੇ ਪਿਤਾ ਕੀਮਤੀ ਲਾਲ ਨੇ ਉਸ ਨੂੰ ਆਪਣੀ ਕਰਿਆਨੇ ਦੀ ਦੁਕਾਨ ’ਤੇ ਆਵਾਜ਼ ਲਗਾਈ ਅਤੇ ਜਦੋਂ ਉਹ ਹੇਠਾਂ ਆਇਆ ਤਾਂ ਉਸਦੇ ਮਾਪਿਆਂ ਦੱਸਿਆ ਕਿ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸਦੀ ਮਾਤਾ ਦੀਆਂ ਦੋਵੇਂ ਬਾਹਾਂ ਨੂੰ ਫੜ ਕੇ ਉਸਦੇ ਕੰਨਾਂ ਵਿਚੋਂ ਪਾਏ 8/9 ਗ੍ਰਾਮ ਦੇ ਸੋਨੇ ਦੇ ਟਾਪਸ, 4/5 ਗ੍ਰਾਮ ਸੋਨੇ ਦੀ ਮੁੰਦਰੀ ਉਤਾਰ ਲਈ ਅਤੇ ਗੱਲੇ ਵਿਚ ਪਏ ਕਰੀਬ 1200 ਰੁਪਏ ਕੱਢ ਕੇ ਮੋਟਰਸਾਈਕਲ ’ਤੇ ਫਰਾਰ ਹੋ ਗਏ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਉਕਤ ਬਿਆਨਕਰਤਾ ਦੇ ਬਿਆਨ ’ਤੇ ਦੋ ਅਣਪਛਾਤਿਆਂ ਖਿਲਾਫ ਥਾਣਾ ਸਿਟੀ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8