ਅੰਮ੍ਰਿਤਸਰ ਦੀ ਮੰਡੀ ''ਚ ਸਬਜ਼ੀ ਵੇਚਣ ਗਏ ਨੌਜਵਾਨਾਂ ਤੋਂ ਹਥਿਆਰਬੰਦ ਲੁਟੇਰਿਆਂ ਨੇ ਖੋਹੀ ਮਹਿੰਦਰਾ ਪਿੱਕਅਪ ਗੱਡੀ
Sunday, Jul 02, 2023 - 11:20 AM (IST)
ਬਟਾਲਾ/ਸ੍ਰੀ ਹਰਗੋਬਿੰਦਪੁਰ/ਜੈਂਤੀਪੁਰ (ਸਾਹਿਲ, ਬਾਬਾ, ਬਲਜੀਤ)- ਬੀਤੀ ਸਵੇਰੇ ਤੜਕਸਾਰ ਹਥਿਆਰਬੰਦ ਲੁਟੇਰਿਆਂ ਵੱਲੋਂ ਮਹਿੰਦਰਾ ਪਿੱਕਅਪ ਗੱਡੀ ਖੋਹ ਕੇ ਫ਼ਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੱਡੀ ਦੇ ਡਰਾਈਵਰ ਮੇਘ ਸਿੰਘ ਪੁੱਤਰ ਸ਼ਰਨ ਵਾਸੀ ਕੁੱਲੂ ਹਿਮਾਚਲ ਪ੍ਰਦੇਸ਼ ਨੇ ਦੱਸਿਆ ਕਿ ਉਹ ਤੇ ਉਸਦੇ ਦੋ ਹੋਰ ਸਾਥੀ ਮਹਿੰਦਰਾ ਪਿੱਕਅਪ ਗੱਡੀ ਵਿਚ ਹਿਮਾਚਲ ਤੋਂ ਸਬਜ਼ੀ ਲੈ ਕੇ ਜ਼ਿਲ੍ਹਾ ਅੰਮ੍ਰਿਤਸਰ ਦੀ ਮੰਡੀ ਵਿਚ ਵੇਚਣ ਲਈ ਜਾ ਰਹੇ ਸੀ। ਜਦੋਂ ਉਹ ਟਾਂਡਾ-ਚੰਡੀਗੜ੍ਹ ਰੋਡ ’ਤੇ ਸਥਿਤ ਬੱਤੀਆਂ ਵਾਲੇ ਚੌਂਕ ਨੇੜੇ ਸ੍ਰੀ ਹਰਗੋਬਿੰਦਪੁਰ ਵਿਖੇ ਪਹੁੰਚੇ ਆ ਤਾਂ ਪਿੱਛੋਂ ਗੱਡੀ ਵਿਚ 5-6 ਅਣਪਛਾਤੇ ਵਿਅਕਤੀ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਸਾਡੀ ਗੱਡੀ ਰੋਕ ਲਈ ਅਤੇ ਸਾਡੀ ਕੁੱਟਮਾਰ ਕੀਤੀ ਤੇ ਸਾਨੂੰ ਗੱਡੀ ਵਿਚ ਪਿੱਛੇ ਸੁੱਟ ਕੇ ਅਗਵਾ ਕਰਕੇ ਨਾਲ ਹੀ ਲੈ ਗਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਮਾਲ ਰੋਡ 'ਤੇ ਵਾਪਰਿਆ ਵੱਡਾ ਹਾਦਸਾ, 7 ਦੇ ਕਰੀਬ ਮਜ਼ਦੂਰ ਆਏ ਮਲਬੇ ਹੇਠਾਂ
ਅਸੀਂ ਬੜੀ ਮੁਸ਼ਕਿਲ ਨਾਲ ਤਿੰਨਾਂ ਜਣਿਆਂ ਨੇ ਕਰਤਾਰਪੁਰ-ਜਲੰਧਰ ਨੇੜੇ ਗੱਡੀ ’ਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਉਕਤ ਘਟਨਾ ਦੇ ਵਾਪਰਨ ਤੋਂ ਬਾਅਦ ਸਵੇਰੇ 11-12 ਵਜੇ ਦੇ ਕਰੀਬ ਸ੍ਰੀ ਹਰਗੋਬਿੰਦਪੁਰ ਥਾਣੇ ਵਿਖੇ ਪਹੁੰਚੇ ਤਾਂ ਥਾਣਾ ਮੁਖੀ ਬਲਜੀਤ ਕੌਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਇਸ ਮਾਮਲੇ ਸਬੰਧੀ ਜਦੋਂ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਮਹਿਲਾ ਐੱਸ. ਐੱਚ. ਓ. ਇੰਸਪੈਕਟਰ ਬਲਜੀਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਕਤ ਮਾਮਲਾ ਉਨ੍ਹਾਂ ਦੇ ਧਿਆਨ ’ਚ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ ਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਪਤਨੀ ਦੀ ਮਾੜੀ ਕਰਤੂਤ ਨਾ ਸਹਾਰ ਸਕਿਆ ਪਤੀ, ਦੁਖੀ ਹੋਏ ਨੇ ਚੁੱਕਿਆ ਖੌਫ਼ਨਾਕ ਕਦਮ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।