ਸਾਬਕਾ ਸਰਪੰਚ ਦੇ ਘਰ ਲੁਟੇਰਿਆਂ ਦਾ ਡਾਕਾ, ਹਜ਼ਾਰਾਂ ਰੁਪਏ ਤੇ ਸੋਨੇ ਦੀਆਂ ਵਾਲੀਆਂ ਲੁੱਟ ਕੇ ਫਰਾਰ
Sunday, Oct 18, 2026 - 06:15 PM (IST)
ਕਲਾਨੌਰ (ਮਨਮੋਹਨ)- ਬਲਾਕ ਕਲਾਨੌਰ ਅਧੀਨ ਪੈਂਦੇ ਕਸਬਾ ਵਡਾਲਾ ਬਾਂਗਰ ਵਿਖੇ ਦੋ ਅਣਪਛਾਤੇ ਵਿਅਕਤੀ ਸਾਬਕਾ ਸਰਪੰਚ ਜਸਬੀਰ ਸਿੰਘ ਦੇ ਘਰੋਂ ਪਿਸਤੌਲ ਦੀ ਨੋਕ ’ਤੇ ਪਤਨੀ ਦੀਆਂ ਸੋਨੇ ਦੀਆਂ ਵਾਲੀਆਂ ਅਤੇ 25 ਹਜ਼ਾਰ ਰੁਪਏ ਦੀ ਲੁੱਟ ਕਰਕੇ ਰਫੂਚਕਰ ਹੋ ਗਏ ਅਤੇ ਜਾਂਦੇ ਹੋਏ ਔਰਤ ਨੂੰ ਸਟੋਰ ਵਿਚ ਬੰਦ ਕਰ ਗਏ। ਇਸ ਘਟਨਾ ਸਬੰਧੀ ਪੁਲਸ ਥਾਣਾ ਕਲਾਨੌਰ ਨੂੰ ਜਾਣਕਾਰੀ ਮਿਲਦਿਆਂ ਹੀ ਐੱਸ.ਐੱਚ.ਓ ਅਮਨਦੀਪ ਸਿੰਘ ਪੁਲਸ ਪਾਰਟੀ ਸਮੇਤ ਘਟਨਾਸਥਾਨ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ ਤੱਕ ਨਹੀਂ ਆਵੇਗੀ ਬੱਤੀ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਜਸਬੀਰ ਕੌਰ ਪਤਨੀ ਸਾਬਕਾ ਸਰਪੰਚ ਜਸਬੀਰ ਸਿੰਘ ਨਿਵਾਸੀ ਵਡਾਲਾ ਬਾਂਗਰ ਨੇ ਦੱਸਿਆ ਕਿ ਬੀਤੀ ਸਵੇਰੇ ਕਰੀਬ 7 ਵਜੇ ਦੋ ਵਿਅਕਤੀ ਉਨ੍ਹਾਂ ਦੇ ਘਰ ਆਏ ਅਤੇ ਕਹਿਣ ਲੱਗੇ ਕਿ ਸਾਡੀ ਡਿਊਟੀ ਜੇਲ੍ਹ ਵਿਚ ਹੈ ਅਤੇ ਤੁਹਾਡੇ ਪਤੀ ਜਸਬੀਰ ਸਿੰਘ ਜੋ ਜੇਲ੍ਹ ਵਿਚ ਹਨ, ਨੇ ਸਾਮਾਨ ਮੰਗਵਾਇਆ ਹੈ, ਉਹ ਦੇ ਦਿਓ ਤਾਂ ਮੈਂ ਉਨ੍ਹਾਂ ਨੂੰ ਕਿਹਾ ਕਿ ਮੈਨੂੰ ਕੋਈ ਫੋਨ ਨਹੀਂ ਆਇਆ ਹੈ।
ਇਹ ਵੀ ਪੜ੍ਹੋ- ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ
ਇਸ ਦੌਰਾਨ ਉਨ੍ਹਾਂ ਨੇ ਚਾਹ ਪਿਲਾਉਣ ਲਈ ਕਿਹਾ ਜਦੋਂ ਰਸੋਈ ਵਿਚ ਚਾਹ ਬਣਾਉਣ ਲੱਗੀ ਤਾਂ ਉਹ ਰਸੋਈ ਵਿਚ ਆ ਗਏ ਤੇ ਮੇਰੀਆਂ ਵਾਲੀਆਂ ਲਾਹ ਲਈਆਂ ਅਤੇ ਅਲਮਾਰੀ ਅੰਦਰ ਪਏ 25 ਹਜ਼ਾਰ ਰੁਪਏ ਲੁੱਟ ਲਏ ਅਤੇ ਉਨ੍ਹਾਂ ਨੇ ਇਕ ਫਾਇਰ ਵੀ ਕੀਤਾ ਅਤੇ ਮੈਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਅਤੇ ਮੈਨੂੰ ਸਟੋਰ ਵਿਚ ਬੰਦ ਕਰ ਕੇ ਅਤੇ ਸੀ.ਸੀ.ਟੀ.ਵੀ ਕੈਮਰੇ ਦਾ ਡੀ.ਵੀ.ਆਰ ਲਾਹ ਕੇ ਨਾਲ ਲੈ ਗਏ। ਉਨ੍ਹਾਂ ਨੇ ਪੁਲਸ ਪ੍ਰਸਾਸ਼ਨ ਨੂੰ ਮੰਗ ਕੀਤੀ ਹੈ ਲੁਟੇਰਿਆਂ ਨੂੰ ਜਲਦੀ ਕਾਬੂ ਕਰ ਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਏ ਅਤੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਏ।
ਇਹ ਵੀ ਪੜ੍ਹੋ- ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
