ਨੌਜਵਾਨ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਨਕਦੀ ਸਮੇਤ ਮੋਟਰਸਾਈਕਲ ਲੈ ਹੋਏ ਫ਼ਰਾਰ

Thursday, May 29, 2025 - 06:29 PM (IST)

ਨੌਜਵਾਨ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਨਕਦੀ ਸਮੇਤ ਮੋਟਰਸਾਈਕਲ ਲੈ ਹੋਏ ਫ਼ਰਾਰ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਇਲਾਕੇ ਅੰਦਰ ਪਿੰਡ ਦੋਦਵਾ ਦੇ ਪੈਟਰੋਲ ਪੰਪ ਨੇੜੇ ਇਕ ਨੌਜਵਾਨ ਨੂੰ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾ ਕੇ ਲੁੱਟ ਖੋਹ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਨੌਜਵਾਨ ਵਾਸੂ ਪੁੱਤਰ ਪ੍ਰੇਮ ਚੰਦ ਵਾਸੀ ਝਬਕਰਾ ਨੇ ਦੱਸਿਆ ਕਿ ਰਾਤ 10 ਵਜੇ ਦੇ ਕਰੀਬ ਦੀਨਾਨਗਰ ਤੋਂ ਆਪਣੇ ਪਿੰਡ ਝਬਕਰਾ ਵਿਖੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਿਹਾ ਸੀ, ਜਦ ਪਿੰਡ ਦੋਦਵਾ ਦੇ ਪੰਪ ਨੇੜੇ ਪਹੁੰਚਿਆ ਤਾਂ ਇੱਕ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਰੋਕ ਲਿਆ।

ਇਹ ਵੀ ਪੜ੍ਹੋ- ਪੰਜਾਬ 'ਚ ਤੂਫ਼ਾਨ ਤੇ ਮੀਂਹ ਨੂੰ ਲੈ ਕੇ ਅਲਰਟ, ਫੋਨ 'ਤੇ ਵੱਜਣ ਲੱਗੀਆਂ ਘੰਟੀਆਂ

ਜਿਨ੍ਹਾਂ ਵੱਲੋਂ ਮੈਨੂੰ ਤੇਜ਼ ਹਥਿਆਰਾਂ ਨਾਲ ਡਰਾ ਧਮਾਕਾ ਕੇ  ਮੇਰੇ ਕੋਲੋਂ 1400 ਰੁਪਏ ਦੀ ਨਕਦੀ,ਮੋਬਾਈਲ ਫੋਨ ਅਤੇ ਮੇਰਾ ਸਪਲੈਂਡਰ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਬਹਿਰਾਮਪੁਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News