ਪਿਸਤੌਲ ਦੀ ਨੋਕ ਤੇ ਮਹਿਲਾ ਦੀਆਂ ਵਾਲੀਆਂ ਖੋਹਣ ਵਾਲੇ ਲੁਟੇਰੇ ਚੜ੍ਹੇ ਪੁਲਸ ਅੜਿਕੇ
Monday, Sep 22, 2025 - 01:48 PM (IST)

ਗੁਰਦਾਸਪੁਰ (ਹਰਮਨ)- ਬੀਤੇ ਕੱਲ੍ਹ ਗੁਰਦਾਸਪੁਰ ਸ਼ਹਿਰ ਅੰਦਰ ਸ਼ਰੇਆਮ ਦਿਨ ਦਿਹਾੜੇ ਭੀੜ ਭੜੱਕੇ ਵਾਲੇ ਬਾਜ਼ਾਰ 'ਚ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇੱਕ ਮਹਿਲਾ ਨਾਲ ਕੀਤੀ ਗਈ ਲੁੱਟ ਦਾ ਮਾਮਲਾ ਪੁਲਸ ਨੇ ਸੁਲਝਾ ਲਿਆ ਅਤੇ ਦੋ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ
ਇਸ ਦੇ ਨਾਲ ਹੀ ਇਨ੍ਹਾਂ ਵੱਲੋਂ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਤੇ ਇੱਕ ਦੇਸੀ ਕੱਟਾ ਵੀ ਬਰਾਮਦ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐਸਐਸਪੀ ਅਦਿੱਤਿਆ ਨੇ ਦੱਸਿਆ ਕਿ ਬੀਤੇ ਕੱਲ੍ਹ ਸਿਵਲ ਲਾਈਨ ਗੁਰਦਾਸਪੁਰ ਦੀ ਰਹਿਣ ਵਾਲੀ ਸਨਮ ਪਤਨੀ ਸੁਮੀਰ ਗੁਪਤਾ ਆਪਣੀ ਬੇਟੀ ਨੂੰ ਟਿਊਸ਼ਨ ਤੋਂ ਲੈ ਕੇ ਘਰ ਵਾਪਸ ਜਾ ਰਹੀ ਰਹੀ ਸੀ। ਇਸ ਦੌਰਾਨ ਹਨੁਮਾਨ ਚੌਂਕ ਨੇੜੇ ਸਿਟੀ ਹਾਰਟ ਮਾਲ ਦੇ ਸਾਹਮਣੇ, ਇਕ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਉਸਦੇ ਗਲੇ ਵਿੱਚੋਂ ਕਰੀਬ 2 ਤੋਲੇ ਦੀ ਸੋਨੇ ਦੀ ਚੇਨ ਲੁੱਟ ਲਈ।
ਇਹ ਵੀ ਪੜ੍ਹੋ-ਹੜ੍ਹਾਂ ਮਗਰੋਂ ਪਠਾਨਕੋਟ 'ਚ ਤਬਾਹੀ ਦਾ ਮੰਜਰ, ਰੇਤਾਂ ਖੋਦ ਕੇ ਘਰਾਂ ਨੂੰ ਲੱਭ ਰਹੇ ਪੀੜਤਾਂ ਦੀ ਸੁਣੋ ਹੱਡਬੀਤੀ
ਜਦੋਂ ਪੀੜਤਾ ਨੇ ਹਿੰਮਤ ਕਰਕੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਪਿੱਛੇ ਬੈਠੇ ਇਕ ਮੁਲਜ਼ਮ ਨੇ ਪਿਸਤੌਲ ਕੱਢ ਕੇ ਉਸਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਤੇ ਦੋਵੇਂ ਫਰਾਰ ਹੋ ਗਏ। ਜਿਸ ਸਬੰਧੀ ਥਾਣਾ ਸਿਟੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਉਪਰੰਤ ਸੀਸੀਟੀਵੀ ਫੁਟੇਜ ਅਤੇ ਹੋਰ ਤੇ ਤਕਨੀਕੀ ਆਧਾਰ 'ਤੇ ਬਹੁਤ ਬਰੀਕੀ ਨਾਲ ਜਾਂਚ ਕਰਕੇ ਉਕਤ ਲੁਟੇਰਿਆਂ ਦਾ ਪਤਾ ਲਗਾ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਵਾਸੀ ਹੇਮਰਾਜਪੁਰ ਅਤੇ ਸੈਮੂਅਲ ਵਾਸੀ ਭੁੱਕਰਾ ਵਜੋਂ ਹੋਈ ਹੈ। ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਤੋਂ ਲੁੱਟੀ ਗਈ ਚੇਨ, ਲੁੱਟ ਦੌਰਾਨ ਇਸਤੇਮਾਲ ਕਰਨ ਵਾਲਾ ਮੋਟਰਸਾਈਕਲ ਤੇ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆ ਰਿਹਾ ਬਦਲਾਅ, ਅਕਤੂਬਰ ਤੋਂ ਸ਼ੁਰੂ ਹੋਵੇਗੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8