ਲੁੱਟਾਂ-ਖੋਹਾਂ ਕਰਨ ਵਾਲੇ 2 ਨੌਜਵਾਨ ਗ੍ਰਿਫਤਾਰ

10/17/2018 12:48:22 AM

ਬਟਾਲਾ,   (ਬੇਰੀ)-  ਅੱਜ ਸਿਟੀ ਪੁਲਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਸਿਟੀ ਵਿਸ਼ਵਾਮਿੱਤਰ ਸ਼ਰਮਾ ਨੇ ਦੱਸਿਆ ਕਿ ਪੁਲਸ ਮੁਖੀ ਬਟਾਲਾ ਦੀਆਂ ਹਦਾਇਤਾਂ ਮੁਤਾਬਕ ਏ. ਐੱਸ. ਆਈ. ਬਲਦੇਵ ਸਿੰਘ ਚੌਕੀ ਇੰਚਾਰਜ ਨੇ ਫੁਆਰਾ ਚੌਕ ਵਿਚ ਕੀਤੀ  ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਮੋਟਰਸਾਈਕਲ ’ਤੇ ਆਉਂਦੇ ਦੇਖ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪਿੱਛੇ ਨੂੰ ਮੁਡ਼ਨ ਲੱਗੇ । ਕਿਸੇ  ਤਰ੍ਹਾਂ ਪੁਲਸ ਨੇ ਉਨ੍ਹਾਂ ਨੂੰ ਫੜਿਅਾ। ਉਨ੍ਹਾਂ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਉਨ੍ਹਾਂ ਨੇ 4 ਮੋਬਾਇਲ   ਅਤੇ ਇਕ ਮੋਟਰਸਾਈਲ ਚੋਰੀ ਕੀਤਾ ਹੈ, ਜੋ ਪੁਲਸ ਨੇ ਕਬਜ਼ੇ ਵਿਚ ਲੈ ਲਿਆ। ਐੱਸ. ਐੱਚ. ਓ. ਵਿਸ਼ਵਾਮਿੱਤਰ ਨੇ ਦੱਸਿਆ ਕਿ ਫਡ਼ੇ ਗਏ ਨੌਜਵਾਨਾਂ ਦੀ ਪਛਾਣ ਬੰਟੀ ਪੁੱਤਰ ਸਤਨਾਮ ਮਸੀਹ ਵਾਸੀ ਮਸਾਣੀਆਂ ਅਤੇ ਸਾਜਨਪ੍ਰੀਤ ਸਿੰਘ ਪੁੱਤਰ ਸਤਿਨਾਮ ਸਿੰਘ ਵਾਸੀ ਸੰਗਰਾਵਾਂ ਵਜੋਂ ਹੋਈ ਹੈ ਅਤੇ ਇਨ੍ਹਾਂ ਦੋਵਾਂ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।  ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਦੋਵਾਂ ਦਾ ਮਾਣਯੋਗ ਅਦਾਲਤ ਕੋਲੋਂ ਰਿਮਾਂਡ ਹਾਸਲ ਕਰ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
 


Related News