ਜੰਡਿਆਲਾ ਗੁਰੂ ’ਚ ਹਲਵਾਈ ਦੀ ਦੁਕਾਨ ’ਤੇ ਚੋਰੀ, ਨਕਦੀ ਲੈ ਕੇ ਫਰਾਰ

Monday, Jul 20, 2026 - 06:33 PM (IST)

ਜੰਡਿਆਲਾ ਗੁਰੂ ’ਚ ਹਲਵਾਈ ਦੀ ਦੁਕਾਨ ’ਤੇ ਚੋਰੀ, ਨਕਦੀ ਲੈ ਕੇ ਫਰਾਰ

ਜੰਡਿਆਲਾ ਗੁਰੂ (ਸੁਰਿੰਦਰ/ਸ਼ਰਮਾ)-ਜੰਡਿਆਲਾ ਗੁਰੂ ਵਿੱਚ ਚੋਰੀ ਅਤੇ ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਮਾਮਲੇ ਵਿੱਚ ਦਰਸ਼ਨੀ ਬਾਜ਼ਾਰ ਸਥਿਤ ਪ੍ਰਸਿੱਧ ਬਲਦੇਵ ਰਾਜ ਸੈਣੀ ਹਲਵਾਈ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਦੁਕਾਨ ਦੇ ਮਾਲਕ ਰਾਜਦੀਪ ਸੈਣੀ ਨੇ ਦੱਸਿਆ ਕਿ ਐਤਵਾਰ ਤੜਕੇ ਕਰੀਬ 4 ਵਜੇ ਬਾਜ਼ਾਰ ਦੇ ਚੌਂਕੀਦਾਰ ਨੇ ਉਨ੍ਹਾਂ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਕਿ ਦੁਕਾਨ ਦਾ ਸ਼ਟਰ ਖੁੱਲ੍ਹਾ ਹੋਇਆ ਹੈ। ਮੌਕੇ ’ਤੇ ਪਹੁੰਚ ਕੇ ਦੇਖਿਆ ਤਾਂ ਗੱਲੇ ਵਿੱਚੋਂ ਕਰੀਬ 50 ਤੋਂ 60 ਹਜ਼ਾਰ ਰੁਪਏ ਨਕਦ ਗਾਇਬ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ, ਫੋਰੈਂਸਿਕ ਟੀਮ ਨੇ...

ਹੈਰਾਨੀ ਦੀ ਗੱਲ ਇਹ ਰਹੀ ਕਿ ਦੁਕਾਨ ਵਿੱਚ ਪਿਆ ਮਹਿੰਗਾ ਮੋਬਾਈਲ ਫੋਨ, ਪਿੱਤਲ ਦੇ ਗਲਾਸ ਅਤੇ ਇੱਕ ਐਨਕ ਚੋਰਾਂ ਨੇ ਨਹੀਂ ਚੁੱਕੇ। ਸੀਸੀਟੀਵੀ ਫੁਟੇਜ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋ ਅਣਪਛਾਤੇ ਵਿਅਕਤੀ ਕਰੀਬ ਸਾਢੇ ਤਿੰਨ ਵਜੇ ਦੁਕਾਨ ਵਿੱਚ ਦਾਖਲ ਹੋਏ। ਉਹ ਗੱਲੇ ਵਿੱਚੋਂ ਨਕਦੀ ਕੱਢ ਕੇ ਸਿਰਫ਼ ਤਿੰਨ ਤੋਂ ਚਾਰ ਮਿੰਟਾਂ ਵਿੱਚ ਉੱਥੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ-ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ ਮੁਕਾਬਲਾ, ਚੱਲੀਆਂ ਅੰਨ੍ਹੇਵਾਹ ਗੋਲੀਆਂ

ਘਟਨਾ ਦੀ ਸੂਚਨਾ ਮਿਲਣ ’ਤੇ ਜੰਡਿਆਲਾ ਗੁਰੂ ਪੁਲਸ ਚੌਂਕੀ ਨੂੰ ਸ਼ਿਕਾਇਤ ਦਿੱਤੀ ਗਈ। ਚੌਂਕੀ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਆਸ-ਪਾਸ ਲੱਗੇ ਹੋਰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਦੁਕਾਨਦਾਰਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਹੈ। ਸ਼ਹਿਰ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਤ ਸਮੇਂ ਪੁਲਿਸ ਗਸ਼ਤ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਰੋਕ ਲੱਗ ਸਕੇ।

ਇਹ ਵੀ ਪੜ੍ਹੋ- ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ ਖੇਤਰ ਘੋਸ਼ਿਤ, ਪੁਰਸ਼-ਔਰਤਾਂ ਨਾਲ ਬੱਚੇ ਵੀ ਜਕੜੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News