ਦਿਨ ਦਿਹਾੜੇ SBI ਦੇ ਗਾਹਕ ਸੇਵਾ ਕੇਂਦਰ ’ਤੇ ਲੁਟੇਰਿਆਂ ਦੀ ਵੱਡੀ ਵਾਰਦਾਤ, ਹਜ਼ਾਰਾਂ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ

Sunday, Jan 07, 2024 - 01:12 PM (IST)

ਦਿਨ ਦਿਹਾੜੇ SBI ਦੇ ਗਾਹਕ ਸੇਵਾ ਕੇਂਦਰ ’ਤੇ ਲੁਟੇਰਿਆਂ ਦੀ ਵੱਡੀ ਵਾਰਦਾਤ, ਹਜ਼ਾਰਾਂ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ

ਅੰਮ੍ਰਿਤਸਰ (ਸੰਜੀਵ)- ਬੀਤੇ ਦਿਨ ਬਟਾਲਾ ਰੋਡ ਸਥਿਤ ਇਕ ਐੱਸ. ਬੀ. ਆਈ. ਦੇ ਗਾਹਕ ਸੇਵਾ ਕੇਂਦਰ ’ਤੇ ਦਿਨ-ਦਿਹਾੜੇ 3 ਲੁਟੇਰਿਆਂ ਵੱਲੋਂ 80 ਹਜ਼ਾਰ ਰੁਪਏ ਦੀ ਲੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਠੰਡ 'ਤੇ ਭਾਰੀ ਆਸਥਾ! ਧੁੰਦ 'ਚ ਘਿਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਭਾਰੀ ਇਕੱਠ, ਮਨਮੋਹਕ ਤਸਵੀਰਾਂ

ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਦੁਪਹਿਰ ਬਟਾਲਾ ਰੋਡ ਸਥਿਤ ਐੱਸ. ਬੀ. ਆਈ. ਗਾਹਕ ਸੇਵਾ ਕੇਂਦਰ ’ਚ 3 ਅਣਪਛਾਤੇ ਨੌਜਵਾਨ ਦਾਖ਼ਲ ਹੋਏ ਅਤੇ ਮਾਲਕ ਪ੍ਰੇਮ ਕੁਮਾਰ ਕੋਲੋਂ ਪਿਸਤੌਲ ਦੀ ਨੋਕ ’ਤੇ 80 ਹਜ਼ਾਰ ਰੁਪਏ ਦੀ ਨਕਦੀ ਅਤੇ ਉਸ ਦਾ ਮੋਬਾਈਲ ਫੋਨ ਲੁੱਟ ਕੇ ਫ਼ਰਾਰ ਹੋ ਗਏ। 

ਇਹ ਵੀ ਪੜ੍ਹੋ : ਗੁਰੂ ਨਗਰੀ ’ਚ ਸੀਤ ਲਹਿਰ ਦਾ ਕਹਿਰ, ਠੰਡ ਨੇ ਤੋੜਿਆ ਕਈ ਸਾਲਾਂ ਦਾ ਰਿਕਾਰਡ, ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ

ਜ਼ਿਕਰਯੋਗ ਹੈ ਕਿ ਜਿਸ ਸੇਵਾ ਕੇਂਦਰ ’ਚ ਲੁੱਟ ਦੀ ਵਾਰਦਾਤ ਹੋਈ ਹੈ, ਉਹ ਦੋ ਪੁਲਸ ਚੌਕੀਆਂ ਦੇ ਵਿਚਕਾਰ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਜਲਦੀ ਹੀ ਲੁਟੇਰਿਆਂ ਦੀ ਪਛਾਣ ਕਰ ਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਗ੍ਰੰਥੀ ਸਿੰਘਾਂ ਤੇ ਰਾਗੀ ਜਥਿਆਂ ਲਈ ਡਰੈਸ ਕੋਡ ਲਾਗੂ, SGPC ਨੇ ਜਾਰੀ ਕੀਤਾ ਆਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News