ਰੂਪ ਕੌਰ ਸੰਧੂ ਦੀ DGP ਗੌਰਵ ਯਾਦਵ ਨੂੰ ਅਪੀਲ, ਕਿਹਾ- ''ਧਮਕੀਆਂ ਮਿਲ ਰਹੀਆਂ, ਸੁਰੱਖਿਆ ਵਧਾਈ ਜਾਵੇ''

Friday, Oct 09, 2026 - 01:15 PM (IST)

ਰੂਪ ਕੌਰ ਸੰਧੂ ਦੀ DGP ਗੌਰਵ ਯਾਦਵ ਨੂੰ ਅਪੀਲ, ਕਿਹਾ- ''ਧਮਕੀਆਂ ਮਿਲ ਰਹੀਆਂ, ਸੁਰੱਖਿਆ ਵਧਾਈ ਜਾਵੇ''

ਅੰਮ੍ਰਿਤਸਰ: ਰੂਪ ਕੌਰ ਸੰਧੂ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਲਾਈਵ ਹੋ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸੁਰੱਖਿਆ ਵਧਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨਾਲ ਜੁੜੇ ਮਾਮਲੇ 'ਚ ਕੁਝ ਬੀਬੀਆਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

ਰੂਪ ਕੌਰ ਸੰਧੂ ਨੇ ਕਿਹਾ ਕਿ ਜਦੋਂ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਕਿ ਉਹ ਬੀਬੀਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ, ਤਾਂ ਉਨ੍ਹਾਂ ਨੂੰ ਕਥਿਤ ਤੌਰ ’ਤੇ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਉਨ੍ਹਾਂ ਮੁਤਾਬਕ ਕੁਝ ਲੋਕਾਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਉੱਥੇ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਉਨ੍ਹਾਂ ਡੀਜੀਪੀ ਗੌਰਵ ਯਾਦਵ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਮਲਾ ਬਹੁਤ ਸੰਵੇਦਨਸ਼ੀਲ ਹੈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਵਿੱਚ ਕਮੀ ਨਾ ਰਹੇ। ਇਸ ਦੇ ਨਾਲ ਹੀ ਰੂਪ ਕੌਰ ਸੰਧੂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਟਾਸਕ ਫੋਰਸ ਨੂੰ ਵੀ ਅਪੀਲ ਕੀਤੀ ਗਈ ਕਿ ਜਦੋਂ ਤੱਕ ਬੀਬੀਆਂ ਦੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਯਕੀਨੀ ਨਹੀਂ ਹੁੰਦੀ, ਉਦੋਂ ਤੱਕ ਉਹ ਕਿਸੇ ਪੀੜਤ ਬੀਬੀ ਨੂੰ ਉੱਥੇ ਪੇਸ਼ ਨਹੀਂ ਕਰਨਗੇ।

ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਰੂਪ ਕੌਰ ਸੰਧੂ ਨੇ ਦੱਸਿਆ ਕਿ ਇੱਕ ਪੀੜਤ ਬੀਬੀ ਵੱਲੋਂ ਵੀਡੀਓ ਮੈਸੇਜ ਭੇਜ ਕੇ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਗਈ ਹੈ। ਸੰਧੂ ਵੱਲੋਂ ਮੀਡੀਆ ਦੇ ਸਾਹਮਣੇ ਉਸ ਵੀਡੀਓ ਮੈਸੇਜ ਦਾ ਹਵਾਲਾ ਦਿੰਦਿਆਂ ਦੱਸਿਆ ਗਿਆ ਕਿ ਬੀਬੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਆਪਣੀ ਸੁਰੱਖਿਆ ਵਧਾਉਣ ਦੀ ਅਪੀਲ ਕੀਤੀ ਹੈ। ਬੀਬੀ ਮੁਤਾਬਕ ਉਸਨੂੰ ਕਥਿਤ ਤੌਰ ’ਤੇ ਕਈ ਲੋਕਾਂ ਦੇ ਫੋਨ ਆ ਰਹੇ ਹਨ ਅਤੇ ਇਸ ਕਾਰਨ ਉਹ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ’ਤੇ ਪੰਜਾਬ ਪੁਲਸ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀ ਕਦਮ ਚੁੱਕੇ ਜਾਂਦੇ ਹਨ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News