ਫੌਜ ’ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੇ 2 ਲੱਖ ਰੁਪਏ

Sunday, Sep 15, 2019 - 11:31 PM (IST)

ਫੌਜ ’ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੇ 2 ਲੱਖ ਰੁਪਏ

ਤਰਨਤਾਰਨ, (ਰਾਜੂ)- ਥਾਣਾ ਝਬਾਲ ਪੁਲਸ ਨੇ ਫੌਜ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 2 ਲੱਖ ਦੀ ਠੱਗੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਸੁਰਜੀਤ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪੱਧਰੀ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਸੁਰਜੀਤ ਕੁਮਾਰ ਪੁੱਤਰ ਬੂਆ ਦਾਸ ਵਾਸੀ ਅੰਮ੍ਰਿਤਸਰ ਨੇ ਉਸ ਦੇ ਲਡ਼ਕੇ ਨੂੰ ਫੌਜ ਵਿਚ ਭਰਤੀ ਕਰਵਾਉਣ ਦੇ ਝਾਂਸੇ ਵਿਚ ਫਸਾ ਲਿਆ ਤੇ ਉਨ੍ਹਾਂ ਵਿਚਕਾਰ 6 ਲੱਖ ਰੁਪਏ ’ਚ ਗੱਲ ਤੈਅ ਹੋ ਗਈ, ਜਦਕਿ 2 ਲੱਖ ਰੁਪਏ ਐਡਵਾਂਸ ਵਜੋਂ ਵਸੂਲ ਕਰ ਲਏ ਪਰ ਬਾਅਦ ਵਿਚ ਨਾ ਤਾਂ ਉਸ ਦੇ ਲਡ਼ਕੇ ਨੂੰ ਫੌਜ ਵਿਚ ਭਰਤੀ ਕਰਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਦ ਉਸ ਨੇ ਪੈਸੇ ਵਾਪਸ ਮੰਗੇ ਤਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਐੱਸ. ਪੀ. (ਸਥਾਨਕ) ਵੱਲੋਂ ਕਰਨ ਉਪਰੰਤ ਸੁਰਜੀਤ ਕੁਮਾਰ ਪੁੱਤਰ ਬੂਆ ਦਾਸ ਵਾਸੀ ਅੰਮ੍ਰਿਤਸਰ ਖਿਲਾਫ ਮੁਕੱਦਮਾ ਨੰਬਰ 107 ਧਾਰਾ 420 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Bharat Thapa

Content Editor

Related News