ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ, ਸੜਕ 'ਤੇ ਉਤਰੇ RTO ਨੇ 10 ਵਾਹਨਾਂ ਦੇ ਕੱਟੇ ਚਲਾਨ
Thursday, Sep 26, 2024 - 03:05 PM (IST)
ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਜ਼ਿਲ੍ਹੇ ਅੰਦਰ ਆਵਾਜਾਈ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਆਰ.ਟੀ.ਓ. ਦਵਿੰਦਰ ਕੁਮਾਰ ਵੱਲੋਂ ਨੈਸ਼ਨਲ ਹਾਈਵੇ ਸਮੇਤ ਹੋਰ ਥਾਵਾਂ ’ਤੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਕਰੀਬ 10 ਵਾਹਨਾਂ ਦੇ ਚਲਾਨ ਕੱਟੇ ਗਏ। ਆਰ.ਟੀ.ਏ. ਦਵਿੰਦਰ ਕੁਮਾਰ ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਉਕਤ ਚੈਕਿੰਗ ਕੀਤੀ ਗਈ ਹੈ, ਜਿਸ ਦੌਰਾਨ ਓਵਰਲੋਡ ਟਰੈਕਟਰ ਟਰਾਲੀਆਂ, ਛੋਟੇ ਹਾਥੀ ਤੇ ਹੋਰ ਵਾਹਨਾਂ ਨੂੰ ਰੋਕ ਕੇ ਚੈੱਕ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਇਸ ਦੌਰਾਨ ਸਕੂਲ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ, ਜਿਸ ਦੌਰਾਨ ਅਧੂਰੇ ਦਸਤਾਵੇਜ਼ਾਂ ਵਾਲੇ 10 ਵਾਹਨਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਸਮੂਹ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰ ਕੇ ਲੋਕਾਂ ਦੀ ਜਾਨ ਨਾਲ ਖਿਲਵਾੜ ਨਾ ਕਰਨ। ਆਉਣ ਵਾਲੇ ਦਿਨਾਂ ਵਿਚ ਵੀ ਚੈਕਿੰਗ ਜਾਰੀ ਰਹੇਗੀ।
ਇਹ ਵੀ ਪੜ੍ਹੋ- ਚਾਰ ਸਾਲ ਪਹਿਲਾਂ ਮਰਨ ਵਾਲੇ ਵਿਅਕਤੀ ਦੇ ਖ਼ਿਲਾਫ਼ FIR ਦਰਜ, ਜਾਣੋ ਕੀ ਰਹੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8