ਟਰੱਕ ਨੇ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 2 ਦੀ ਮੌਤ

Friday, Mar 04, 2022 - 11:52 AM (IST)

ਟਰੱਕ ਨੇ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 2 ਦੀ ਮੌਤ

ਪਠਾਨਕੋਟ/ਨਰੋਟ ਮਹਿਰਾ (ਅਦਿੱਤਿਆ) : ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ਅਧੀਨ ਪੈਂਦੇ ਅੱਡਾ ਬਲਸੂਆ ਪੁਲੀ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ ਕੰਕਰੀਟ ਦੀਆਂ ਟਾਈਲਾਂ ਨਾਲ ਲੱਦੀ ਇਕ ਟਰੈਕਟਰ-ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੈਕਟਰ ਟਰਾਲੀ ’ਤੇ ਸਵਾਰ 2 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 5 ਹੋਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਮ੍ਰਿਤਕਾਂ ਦੀ ਪਛਾਣ ਨਜਵ ਪੁੱਤਰ ਸਲੀਮ ਵਾਸੀ ਬਿਹਾਰ ਅਤੇ ਸਵਰਨ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬਾਰਠ ਸਾਹਿਬ ਵਜੋਂ ਹੋਈ ਹੈ, ਜਦੋਂਕਿ ਜ਼ਖ਼ਮੀਆਂ ਦੀ ਪਛਾਣ ਸੰਦੀਪ ਕੁਮਾਰ, ਮੁਹੰਮਦ ਸ਼ਾਹਿਦ, ਆਫਤਾਬ, ਮੁੰਨਾ, ਇਤਜਾਰ ਵਜੋਂ ਹੋਈ ਹੈ।

 

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਪੇਕੇ ਪੁੱਜੀ ਕੁੜੀ ਦਾ ਪ੍ਰੇਮੀ ਨੇ ਕਿਰਚ ਮਾਰ ਕੇ ਕੀਤਾ ਕਤਲ

ਹਾਦਸੇ ਦੀ ਸੂਚਨਾ ਮਿਲਣ ’ਤੇ ਸਥਾਨਕ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਦੂਜੇ ਪਾਸੇ ਪੁਲਸ ਨੇ ਟਰੱਕ ਨੂੰ ਕਬਜ਼ੇ ’ਚ ਲੈ ਕੇ ਡਰਾਈਵਰ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਯੂਕ੍ਰੇਨ ਤੋਂ ਆਈ ਦੁਖਦਾਇਕ ਖ਼ਬਰ, ਬਰਨਾਲਾ ਦੇ ਨੌਜਵਾਨ ਦੀ ਹੋਈ ਮੌਤ

ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।

 


author

Anuradha

Content Editor

Related News