5-5 ਮਰਲੇ ਦੇ ਪਲਾਟ ਨਾ ਮਿਲਣ ਦੇ ਰੋਸ ਵਜੋਂ ਪੇਂਡੂ ਮਜ਼ਦੂਰ ਯੂਨੀਅਨ ਨੇ CM ਚੰਨੀ ਦਾ ਸਾੜਿਆ ਪੁਤਲਾ

12/08/2021 1:41:28 PM

ਬਟਾਲਾ (ਸਾਹਿਲ) : ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਅੱਜ ਪਿੰਡ ਕੋਟ ਟੋਡਰ ਮੱਲ ਵਿਚ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਪੰਜ-ਪੰਜ ਮਰਲੇ ਦੇ ਪਲਾਟ ਨਾ ਮਿਲਣ ਦੇ ਰੋਸ ਵਜੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਦੇ ਯੂਥ ਵਿੰਗ ਸੂਬਾ ਆਗੂ ਮੇਜਰ ਸਿੰਘ ਕੋਟ ਟੋਡਰ ਮੱਲ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਗਏ। ਹੁਣ ਨਵੇਂ ਬਣੇ ਮੁੱਖ ਮੰਤਰੀ ਚੰਨੀ ਵੱਲੋਂ ਵੀ ਰੋਜ਼ਾਨਾ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਖ਼ਾਲ੍ਹੀ ਜੇਬਾਂ ਦੇਖ ਗੁੱਸੇ ’ਚ ਆਏ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਮਜ਼ਦੂਰ, ਦਿੱਤੀ ਦਰਦਨਾਕ ਮੌਤ

ਉਨ੍ਹਾਂ ਨੇ ਕਿਹਾ ਕਿ ਇਹ ਐਲਾਨ ਸਿਰਫ਼ ਖੋਖਲੇ ਦਾਅਵੇ ਸਾਬਤ ਹੋ ਰਹੇ ਹਨ, ਕਿਉਂਕਿ ਹਕੀਕਤ ਵਿਚ ਲੋਕਾਂ ਨੂੰ ਸੁੱਖ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ, ਜਿਸ ਨਾਲ ਗਰੀਬ ਵਰਗ ਤੇ ਪੰਜਾਬੀਆਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ 36000 ਪਲਾਟ ਪੰਜਾਬ ਦੇ ਅੰਦਰ ਦਿੱਤੇ ਹਨ, ਜਦਕਿ ਇਸ ਤਰ੍ਹਾਂ ਦਾ ਕੋਈ ਵਾਅਦਾ ਅਜੇ ਤੱਕ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਗਿਆ, ਕਿਉਂਕਿ ਪੰਜਾਬ ਅੰਦਰ 12000 ਹਜ਼ਾਰ ਤੋਂ ਵੱਧ ਪਿੰਡ ਹਨ। ਉਨ੍ਹਾਂ ਤਾੜਨਾ ਕੀਤੀ ਕਿ ਜਿੰਨੀ ਦੇਰ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਣਗੀਆਂ, ਓਨੀ ਦੇਰ ਤਕ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਦਾ ਇਸੇ ਤਰ੍ਹਾਂ ਵਿਰੋਧ ਜਾਰੀ ਰਹੇਗਾ। ਇਸ ਮੌਕੇ ਸੁਲੱਖਣ ਸਿੰਘ, ਤਰਸੇਮ ਸਿੰਘ ਗੱਗੂ ,ਜਰਨੈਲ ਸਿੰਘ, ਕਾਕਾ, ਦਲੇਰ ਸਿੰਘ ਆਦਿ ਯੂਨੀਅਨ ਮੈਂਬਰ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ


rajwinder kaur

Content Editor

Related News