ਐੱਸ. ਐੱਸ. ਬੋਰਡ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਦੀ ਮਾਰੀ ਠੱਗੀ, ਮਾਮਲਾ ਦਰਜ

07/10/2022 7:02:41 PM

ਗੁਰਦਾਸਪੁਰ (ਵਿਨੋਦ)-ਐੱਸ. ਐੱਸ. ਬੋਰਡ ’ਚ ਡਰਾਈਵਰ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਦੇ ਖ਼ਿਲਾਫ਼ ਥਾਣਾ ਕਲਾਨੌਰ ਪੁਲਸ ਨੇ ਧਾਰਾ 420 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ-ਇੰਸਪੈਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਭਗਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਕਲਾਨੌਰ ਨੇ ਉਪ ਕਪਤਾਨ ਪੁਲਸ ਕਲਾਨੌਰ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਦੋਸ਼ੀ ਗੁਰਪਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮੁਸਤਫ਼ਾਪੁਰ ਨੇ ਉਸ ਨੂੰ ਐੱਸ. ਐੱਸ. ਬੋਰਡ ’ਚ ਡਰਾਈਵਰ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਲਏ ਸਨ ਪਰ ਉਸ ਨੇ ਨਾ ਤਾਂ ਨੌਕਰੀ ਦਿਵਾਈ ਅਤੇ ਨਾ ਹੀ ਪੈਸੇ ਦਿੱਤੇ। ਉਸ ਨੇ ਅਜਿਹਾ ਕਰਕੇ ਉਸ ਨਾਲ 2 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਿਸ ਦੀ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਗੁਰਪਾਲ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।


Manoj

Content Editor

Related News