ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕੈਨੇਡਾ ਦੇ ਮੰਤਰੀ ਮਚਾਇਲ ਫੋਰਡ, ਕਹੀਆਂ ਇਹ ਅਹਿਮ ਗੱਲਾਂ
Monday, Jan 09, 2023 - 06:21 PM (IST)

ਅੰਮ੍ਰਿਤਸਰ (ਬਿਊਰੋ)- ਸਿੱਖ ਕੌਮ ਅਕਸਰ ਹੀ ਆਪਣੇ ਵੱਖ ਅੰਦਾਜ਼ ਕਰਕੇ ਜਾਣੀ ਜਾਂਦੀ ਹੈ ਅਤੇ ਦੇਸ਼ਾਂ-ਵਿਦੇਸ਼ਾਂ ਵਿਚ ਆਪਣਾ ਝੰਡਾ ਬੁਲੰਦ ਕਰ ਚੁੱਕੀ ਹੈ। ਉਥੇ ਹੀ ਵਿਦੇਸ਼ ਤੋਂ ਆਏ ਮੰਤਰੀ ਵੀ ਸਿੱਖ ਕੌਮ ਨੂੰ ਇਕ ਹੀ ਨਜ਼ਰ ਨਾਲ ਵੇਖਦੇ ਹਾਂ, ਇਸ ਦੇ ਨਾਲ ਹੀ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਮਨਿਸਟਰ ਆਫ਼ ਸਿਟੀਜ਼ਨਸ਼ਿਪ ਓਂਟਾਰੀਓ ਕੈਨੇਡਾ ਦੇ ਮਚਾਇਲ ਫੋਰਡ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਉਹ ਪਹਿਲੀ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਹਨ। ਜਿਸ ਤਰੀਕੇ ਰੂਹਾਨੀਅਤ ਦਾ ਅਹਿਸਾਸ ਸੋਚਿਆ ਸੀ ਉਸ ਤੋਂ ਜ਼ਿਆਦਾ ਅਹਿਸਾਸ ਉਨ੍ਹਾਂ ਨੂੰ ਇਥੇ ਪਹੁੰਚ ਕੇ ਹੋਇਆ ਹੈ।
ਇਹ ਵੀ ਪੜ੍ਹੋ- 31 ਕਿਲੋ ਹੈਰੋਇਨ ਸਮੇਤ ਫੌਜੀ ਚੜ੍ਹਿਆ ਫਾਜ਼ਿਲਕਾ ਪੁਲਸ ਹੱਥੇ, ਰਾਤੋਂ ਰਾਤ ਅਮੀਰ ਹੋਣ ਦੇ ਵੇਖਦਾ ਸੀ ਸੁਫ਼ਨੇ
ਉਨ੍ਹਾਂ ਨੇ ਅੱਗੇ ਬੋਲਦਿਆਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਆਪਣੇ ਆਓ ਭਗਤ ਲਈ ਜਾਣੀ ਜਾਂਦੀ ਹੈ ਅਤੇ ਉਨ੍ਹਾਂ ਵੱਲੋਂ ਬਹੁਤ ਵਧੀਆ ਢੰਗ ਨਾਲ ਮੇਰਾ ਸੁਆਗਤ ਕੀਤਾ ਜਾਂਦਾ ਹੈ, ਜਿਸ ਨੂੰ ਉਹ ਕਦੀ ਵੀ ਨਹੀਂ ਭੁੱਲ ਸਕਦੇ। ਉਨ੍ਹਾਂ ਕਿਹਾ ਕਿ ਇਹ ਇਕ ਵੱਖ ਹੀ ਰੁਤਬਾ ਸਿੱਖ ਕੌਮ ਦਾ ਪੂਰੇ ਸਮਾਜ ਵਿਚ ਵੇਖਣ ਨੂੰ ਮਿਲਦਾ ਹੈ, ਜਿਸਨੂੰ ਉਹ ਸਲਾਮ ਕਰਦੇ ਹਨ। ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸ਼ ਸੂਚਨਾ ਵਿਭਾਗ ਵੱਲੋਂ ਮਨਿਸਟਰ ਆਫ਼ ਸਿਟੀਜ਼ਨਸ਼ਿਪ ਓਂਟਾਰੀਓ ਕੈਨੇਡਾ ਦੇ ਮਚਾਇਲ ਫੋਰਡ ਨੂੰ ਸਨਮਾਨਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ- ਪਾਕਿ 'ਚ ਹਿੰਦੂ ਮਹਿਲਾ ਦੇ ਕਤਲ ਦਾ ਮਾਮਲਾ: 4 ਹਿੰਦੂ ਭਾਈਚਾਰੇ ਦੇ ਲੋਕ ਗ੍ਰਿਫ਼ਤਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।