ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ
Wednesday, Mar 23, 2022 - 04:46 PM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ) : ਪੰਜਾਬ ਸਰਕਾਰ ਵੱਲੋਂ ਆਪਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਵਿਭਾਗ ਸਾਂਭਣ ਤੋਂ ਬਾਅਦ ਨਵੇਂ ਬਣੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਸੱਚਖੰਡ 'ਚ ਚਾਰੇ ਪਾਸੇ ਪਰਿਕਰਮਾ ਕਰਕੇ ਗੁਰੂ ਦਾ ਆਸ਼ੀਰਵਾਦ ਲਿਆ। ਭੁੱਲਰ ਨੇ ਪੰਜਾਬ 'ਚ ਚੱਲ ਰਹੇ ਟਰਾਂਸਪੋਰਟ ਮਾਫੀਆ ਬਾਰੇ ਬੋਲਦਿਆਂ ਕਿਹਾ ਕਿ ਜੋ ਵੀ ਦੋਸ਼ੀ ਹੋਣਗੇ, ਉਨ੍ਹਾਂ ਖ਼ਿਲਾਫ਼ ਯੋਗ ਕਾਰਵਾਈ ਕੀਤੀ ਜਾਵੇਗੀ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼: ਪੜ੍ਹਨ ਦਾ ਸ਼ੌਕ ਰੱਖਣ ਵਾਲੇ ਭਗਤ ਸਿੰਘ ਦੀਆਂ ਜਾਣੋਂ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਟਰਾਂਸਪੋਰਟ ਮੰਤਰੀ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਬਾਰ ਸਾਹਿਬ ਨੇੜੇ ਚੱਲ ਰਹੇ ਨਾਜਾਇਜ਼ ਟੈਕਸੀ ਸਟੈਂਡਾਂ 'ਤੇ ਬੋਲਦਿਆਂ ਕਿਹਾ ਕਿ ਜਿੰਨਾ ਚਿਰ ਉਹ ਇਸ ਦੀ ਡੂੰਘਾਈ ਨਾਲ ਜਾਂਚ ਨਹੀਂ ਕਰਦੇ, ਓਨਾ ਚਿਰ ਉਹ ਇਸ ਬਾਰੇ ਕੁਝ ਨਹੀਂ ਕਹਿ ਸਕਦੇ। ਭੁੱਲਰ ਨੇ ਕਿਹਾ ਕਿ ਰੁਜ਼ਗਾਰ ਪੈਦਾ ਕਰਨ ਵਾਸਤੇ ਹੀ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ ਅਤੇ ਆਮ ਲੋਕਾਂ ਦੇ ਲਈ ਰੁਜ਼ਗਾਰ ਪੈਦਾ ਕਰਨ ਲਈ ਆਮ ਆਦਮੀ ਪਾਰਟੀ ਹਰ ਹੀਲਾ ਵਰਤੇਗੀ।