ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਰਾਜ ਮੰਤਰੀ ਪ੍ਰੋ. ਐੱਸ. ਪੀ. ਸਿੰਘ ਬਘੇਲ
Tuesday, Sep 03, 2024 - 02:27 PM (IST)
ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਰਾਜ ਮੰਤਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਅਤੇ ਪੰਚਾਇਤੀ ਰਾਜ ਮੰਤਰੀ ਪ੍ਰੋ. ਐੱਸ ਪੀ ਸਿੰਘ ਬਘੇਲ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ। ਗੁਰੂ ਨਗਰੀ ਵਿਖੇ ਹੋਣ ਵਾਲੇ ਸਮਾਗਮ ਵਿੱਚ ਹਿੱਸਾ ਲੈਣ ਲਈ ਪ੍ਰੋਫੈਸਰ ਐੱਸ. ਪੀ. ਸਿੰਘ ਬਘੇਲ ਅੱਜ ਅੰਮ੍ਰਿਤਸਰ ਫੇਰੀ 'ਤੇ ਪੁੱਜੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ- ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸ਼ਗਨਾ ਦੀ ਮਹਿੰਦੀ ਵੀ ਨਹੀਂ ਲੱਥੀ ਕਿ ਕੁੜੀ ਨਾਲ ਵਾਪਰ ਗਿਆ ਭਾਣਾ (ਵੀਡੀਓ)
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਐੱਸ. ਪੀ. ਸਿੰਘ ਬਘੇਲ ਨੇ ਕਿਹਾ ਕਿ ਮੈਂ ਬੜਾ ਖੁਸ਼ਕਿਸਮਤ ਹਾਂ ਕਿ ਮੈਨੂੰ ਗੁਰੂ ਘਰ ਵਿੱਚ ਆ ਕੇ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਉਹਨਾਂ ਕਿਹਾ ਕਿ ਜਲਿਆਂਵਾਲਾ ਬਾਗ ਜਿੱਥੇ ਅੰਗਰੇਜ਼ਾਂ ਨੇ ਮਾਸੂਮ ਲੋਕਾਂ ਤੇ ਅੱਤਿਆਚਾਰ ਕੀਤਾ ਸੀ, ਉਹਨਾਂ ਲੋਕਾਂ ਨੂੰ ਵੀ ਸ਼ਰਧਾਂਜਲੀ ਭੇਂਟ ਕਰਨ ਲਈ ਜਾਵਾਂਗੇ। ਉਨ੍ਹਾਂ ਕਿਹਾ ਕਿ ਆਈ. ਆਈ. ਐੱਮ ਵਿੱਚ 10 ਸੂਬਿਆਂ ਦਾ ਪੰਚਾਇਤੀ ਰਾਜ ਸਮਾਗਮ ਵਿੱਚ ਸ਼ਾਮਲ ਹੋਣ ਲਈ ਇੱਥੇ ਪੁੱਜਾ ਹਾਂ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8