ਸ਼੍ਰੋਮਣੀ ਅਕਾਲੀ ਦਲ ਨੇ SOI ਦੇ ਜਥੇਬੰਦਕ ਢਾਂਚੇ ਦਾ ਕੀਤਾ ਐਲਾਨ, ਅਮਨਪ੍ਰੀਤ ਹੈਰੀ ਨੂੰ ਐਲਾਨਿਆ ਮਾਝਾ ਜ਼ੋਨ ਦਾ ਪ੍ਰਧਾਨ
Tuesday, Apr 23, 2024 - 07:48 PM (IST)

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐੱਸ.ਓ.ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਐੱਸ.ਓ.ਆਈ ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰਾ ਕਰਕੇ ਐੱਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ।
ਇਸ ਮੁਤਾਬਕ ਮਾਝਾ ਜ਼ੋਨ ਦਾ ਪ੍ਰਧਾਨ ਅਮਨਪ੍ਰੀਤ ਸਿੰਘ ਹੈਰੀ ਨੂੰ ਐਲਾਨਿਆ ਗਿਆ ਹੈ। ਹੈਰੀ ਨੇ ਖਾਲਸਾ ਕਾਲਜ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ ਸੀ ਤੇ ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਆਪਣੀ ਮਾਸਟਰਜ਼ ਦੀ ਪੜ੍ਹਾਈ ਕਰ ਰਹੇ ਹਨ। ਅਮਨਪ੍ਰੀਤ ਹੈਰੀ ਪਹਿਲਾਂ ਵੀ ਐੱਸ.ਓ.ਆਈ. ਦੇ ਐਕਸ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਰਹਿ ਚੁੱਕੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e