ਮਾਂ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

Tuesday, Sep 03, 2024 - 01:42 PM (IST)

ਮਾਂ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

ਧਾਰੀਵਾਲ (ਖੋਸਲਾ, ਬਲਬੀਰ) : ਇਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਗੁਰਦੀਪ ਸਿੰਘ ਪੁੱਤਰ ਸਵ. ਜੋਗਿੰਦਰ ਪਾਲ ਵਾਸੀ ਪਿੰਡ ਸੋਹਲ ਦੀ ਵਿਆਹੁਤਾ ਭੈਣ ਲਵਪ੍ਰੀਤ ਕੌਰ ਵਾਸੀ ਪਿੰਡ ਗੰਨਾ ਨੇ ਥਾਣਾ ਧਾਰੀਵਾਲ ਦੀ ਪੁਲਸ ਨੂੰ ਦੱਸਿਆ ਕਿ ਉਸ ਦੇ ਪਿਤਾ ਜੋਗਿੰਦਰ ਪਾਲ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਮਾਤਾ ਕੁਲਦੀਪ ਕੌਰ ਦੇ ਪਿੰਡ ਦੇ ਹੀ ਇਕ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ, ਜਿਸ ’ਤੇ ਉਸ ਅਤੇ ਉਸ ਦੇ ਭਰਾ ਗੁਰਦੀਪ ਸਿੰਘ ਨੇ ਆਪਣੀ ਮਾਂ ਨੂੰ ਬਹੁਤ ਸਮਝਾਇਆ ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਈ, ਜਿਸ ਕਾਰਨ ਗੁਰਦੀਪ ਸਿੰਘ ਅਕਸਰ ਪ੍ਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ- ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸ਼ਗਨਾ ਦੀ ਮਹਿੰਦੀ ਵੀ ਨਹੀਂ ਲੱਥੀ ਕਿ ਕੁੜੀ ਨਾਲ ਵਾਪਰ ਗਿਆ ਭਾਣਾ (ਵੀਡੀਓ)

ਇਸ ਦੌਰਾਨ ਗੁਰਦੀਪ ਸਿੰਘ ਦੁਖੀ ਹੋ ਕੇ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਸ ਨੇ ਲਵਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਕੁਲਦੀਪ ਕੌਰ ਅਤੇ ਸਬੰਧਤ ਵਿਅਕਤੀ ਖਿਲਾਫ ਕੇਸ ਦਰਜ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਕੁਲਦੀਪ ਕੌਰ ਅਤੇ ਸਬੰਧਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਸੈਲੂਨ ਤੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ ਮਿਲੇ ਕੁੜੀਆਂ-ਮੁੰਡੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News