ਅਮਰੀਕਾ ’ਚ ਹਮਲੇ ਦੇ ਪੀੜਤ ਸੱਜਣ ਸਿੰਘ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਜਾਣਿਆ ਹਾਲ

04/15/2022 4:45:37 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਅਮਰੀਕਾ ’ਚ ਨਿਊਯਾਰਕ ਦੇ ਰਿਚਮੰਡ ਹਿੱਲ ਵਿਚ ਦੋ ਸਿੱਖਾਂ ’ਤੇ ਹੋਏ ਹਮਲੇ ਦੇ ਇਕ ਪੀੜਤ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਨੇ ਹਾਲ ਜਾਣਿਆ। ਸ. ਪਰਮਜੀਤ ਸਿੰਘ ਸਰੋਆ ਜੋ ਇਸ ਸਮੇਂ ਅਮਰੀਕਾ ਦੇ ਦੌਰੇ ’ਤੇ ਹਨ, ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਰਿਸਮੰਡ ਹਿੱਲ ਘਟਨਾ ਵਿਚ ਜ਼ਖ਼ਮੀ ਹੋਏ ਸ. ਸੱਜਣ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲ ਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਹਮਦਰਦੀ ਪ੍ਰਗਟ ਕੀਤੀ।

ਇਹ ਵੀ ਪੜ੍ਹੋ : ਵਿਸਾਖੀ ਮੌਕੇ ਖੇਤਾਂ ’ਚ ਕਣਕ ਕਟਵਾ ਰਹੇ ਕਿਸਾਨ ਹੋਏ ਭਾਵੁਕ, ਕੈਮਰੇ ਸਾਹਮਣੇ ਆਖੀ ਵੱਡੀ ਗੱਲ

ਸਰਦਾਰ ਪਰਮਜੀਤ ਸਿੰਘ ਸਰੋਆ ਨੇ ਟੈਲੀਫੋਨ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮਲਾ ਕਰਨ ਵਾਲੇ ਵਿੱਚੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਪੁਲਸ ਵੱਲੋਂ ਕਾਰਵਾਈ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨਿਊਯਾਰਕ ਦੇ ਰਿਚਮੰਡ ਹਿੱਲ ’ਚ ਰਹਿੰਦੇ ਸ. ਸੱਜਣ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਲਈ ਧੰਨਵਾਦ ਕੀਤਾ ਹੈ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Anuradha

This news is Content Editor Anuradha