ਸਨਮਦੀਪ ਸਿੰਘ ਨੇ ਦੁਬਈ 'ਚ ਚਮਕਾਇਆ ਪੰਜਾਬ ਦਾ ਨਾਂ, ਹਾਸਲ ਕੀਤੀ ਵੱਡੀ ਪ੍ਰਾਪਤੀ
Tuesday, May 02, 2023 - 01:21 PM (IST)

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਦੇ ਪ੍ਰਾਈਵੇਟ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਸਨਮਦੀਪ ਸਿੰਘ ਨੇ ਦੁਬਈ ’ਚ ਹੋਈ ਬੁਡੋਕਨ ਕੱਪ ਕਰਾਟੇ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਮਗਾ ਜਿੱਤ ਕੇ ਆਪਣਾ, ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਚਮਕਾਇਆ ਹੈ।
ਇਹ ਵੀ ਪੜ੍ਹੋ- ਮਨਜਿੰਦਰ ਸਿਰਸਾ ਤੇ ਸੁਖਪਾਲ ਖਹਿਰਾ 'ਤੇ ਵਰ੍ਹੇ CM ਮਾਨ, ਕਹੀ ਇਹ ਗੱਲ
ਸਨਮਦੀਪ ਦੀ ਇਸ ਉਪਲਬਧੀ ’ਤੇ ਸਕੂਲ ਮੈਨੇਜਮੈਂਟ, ਸਟਾਫ਼ ਅਤੇ ਵਿਦਿਆਰਥੀ ਬਹੁਤ ਖੁਸ਼ ਹਨ। ਸਕੂਲ ਚੇਅਰਮੈਨ ਨਿਰਮਲ ਸਿੰਘ ਨਾਗੀ ਅਤੇ ਡਾਇਰੈਕਟਰ ਰਿਸ਼ੀ ਕੌਚਰ ਨੇ ਸਨਮਦੀਪ ਦੀ ਇਸ ਪ੍ਰਾਪਤੀ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ। ਸਨਮਦੀਪ ਸਿੰਘ ਨੇ ਆਪਣੀ ਮਿਹਨਤ, ਲਗਨ ਅਤੇ ਆਪਣੇ ਕਰਾਟੇ ਕੋਚ ਦਵਿੰਦਰ ਸਿੰਘ ਦੀ ਸਿਖਲਾਈ ਦੇ ਨਾਲ ਅੱਜ ਦੁਬਈ 'ਚ ਨਾਮ ਰੌਸ਼ਨ ਕੀਤਾ ਹੈ।
ਇਹ ਵੀ ਪੜ੍ਹੋ- ਨਹਿਰ ’ਚ ਕਾਰ ਡਿੱਗਣ ਕਾਰਨ ਰੁੜ੍ਹੇ 3 ਬੈਂਕ ਮੁਲਾਜ਼ਮਾਂ ਦੀਆਂ ਮ੍ਰਿਤਕ ਦੇਹਾਂ ਬਰਾਮਦ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।