ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜੱਲੋਕੇ ਵਿਖੇ ਰੇਤੇ ਦੀ ਖੱਡ ਸ਼ੁਰੂ ਹੋਣ ਨਾਲ ਹਲਕੇ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ
Tuesday, Feb 07, 2023 - 02:10 PM (IST)

ਤਰਨਤਾਰਨ (ਰਮਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਲੋਕਾਂ ਨੂੰ ਸਸਤਾ ਰੇਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਤਰਨ ਤਾਰਨ ਵਿਖੇ ਪਿੰਡ ਜੱਲੋਕੇ ਵਿਚ ਖੱਡ ਤੋਂ ਰੇਤੇ ਦੀ ਨਿਕਾਸੀ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਬ-ਡਵੀਜ਼ਨ ਪੱਟੀ ਦੇ ਪਿੰਡ ਜੱਲੋਕੇ ਵਿਖੇ ਇਕ ਖੱਡ ਸ਼ੁਰੂ ਕਰਵਾਈ ਗਈ ਹੈ, ਇਸ ਖੱਡ ਤੋਂ ਲੋਕਾਂ ਨੂੰ ਲੋੜ ਅਨੁਸਾਰ ਰੇਤਾ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਇਸ ਖੱਡ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਘਣ ਫੁੱਟ ਦੀ ਦਰ ’ਤੇ ਰੇਤਾ ਮਿਲੇਗੀ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਪਿੰਡ ਹਰਚੋਵਾਲ ਵਿਖੇ ਵੱਡੀ ਵਾਰਦਾਤ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਕੀਤਾ ਦਾਤਰ ਨਾਲ ਹਮਲਾ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਕੋਈ ਵੀ ਵਿਅਕਤੀ ਆਪਣੇ ਟਰੈਕਟਰ-ਟਰਾਲੀ ਰਾਹੀਂ ਇੱਥੋਂ ਆਪਣੀ ਲੇਬਰ ਰਾਹੀਂ ਟਰਾਲੀ ਭਰਵਾ ਕੇ ਅਤੇ 5.50 ਰੁਪਏ ਪ੍ਰਤੀ ਘਣ ਫੁੱਟ ਦੀ ਦਰ ਨਾਲ ਅਦਾਇਗੀ ਕਰਕੇ ਰੇਤ ਲਿਜਾ ਸਕਦਾ ਹੈ। ਇਸ ਮੌਕੇ ’ਤੇ ਮਾਈਨਿੰਗ ਵਿਭਾਗ ਦੇ ਅਧਿਕਾਰੀ ਹਾਜ਼ਰ ਹਨ, ਜੋ ਮੌਕੇ ’ਤੇ ਹੀ ਅਦਾਇਗੀ ਲੈ ਕੇ ਰੇਤੇ ਦੀ ਭਰਾਈ ਕਰਵਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਖੱਡ ਤੋਂ ਸਿਰਫ਼ ਲੇਬਰ ਦੀ ਮਦਦ ਨਾਲ ਹੀ ਰੇਤੇ ਦੀ ਨਿਕਾਸੀ ਦੀ ਆਗਿਆ ਦਿੱਤੀ ਗਈ ਹੈ ਅਤੇ ਮਸ਼ੀਨਾਂ ਨਾਲ ਖੁਦਾਈ ਜਾਂ ਭਰਾਈ ਕਰਨ ਦੀ ਆਗਿਆ ਨਹੀਂ ਹੋਵੇਗੀ।
ਇਹ ਵੀ ਪੜ੍ਹੋ- ਡਾਲਰਾਂ ਦੀ ਚਮਕ ਤੋਂ ਵੱਡੀ ਦੇਸ਼ ਸੇਵਾ! ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਪਹਿਲੀ ਵਾਰ 'ਚ ਪਾਸ ਕੀਤੀ ਅਗਨੀਵੀਰ ਪ੍ਰੀਖਿਆ
ਪੰਜਾਬ ਸਰਕਾਰ ਦੇ ਲੋਕਾਂ ਨੂੰ ਸਸਤਾ ਰੇਤਾ ਮੁਹੱਈਆ ਕਰਵਾਉਣ ਦੇ ਉਪਰਾਲੇ ਸਦਕਾ ਜ਼ਿਲ੍ਹੇ 'ਚ ਰੇਤੇ ਦੀ ਖੱਡ ਸ਼ੁਰੂ ਹੋਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਇਸ ਸਬੰਧੀ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੀਤੋ ਦੇ ਨੌਜਵਾਨ ਬਲਰਾਜ ਸਿੰਘ ਨੇ ਦੱਸਿਆ ਕਿ ਤੈਅ ਕੀਮਤ ’ਤੇ ਘਰ ਦੇ ਨੇੜੇ ਹੀ ਰੇਤਾ ਮਿਲਣ ਲੱਗੀ ਹੈ। ਇਸੇ ਤਰ੍ਹਾਂ ਅਮਰਜੀਤ ਸਿੰਘ ਵਾਸੀ ਪਿੰਡ ਨਿਜਾਮਦੀਨ ਵਾਲਾ ਨੇ ਰੇਤ ਖੱਡਾਂ ਸ਼ੁਰੂ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਖੱਡਾਂ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਜਿੱਥੇ ਸਸਤਾ ਰੇਤਾ ਮਿਲੇਗਾ, ਉੱਥੇ ਹੀ ਇਸ ਨਾਲ ਲੇਬਰ ਨੂੰ ਵੀ ਕੰਮ ਮਿਲੇਗਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।