ਸੁਧੀਰ ਸੂਰੀ ਕਤਲ ਮਾਮਲੇ ’ਚ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਮੁਲਜ਼ਮ ਸੰਦੀਪ ਸਿੰਘ

Thursday, Nov 17, 2022 - 11:03 AM (IST)

ਸੁਧੀਰ ਸੂਰੀ ਕਤਲ ਮਾਮਲੇ ’ਚ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਮੁਲਜ਼ਮ ਸੰਦੀਪ ਸਿੰਘ

ਅੰਮ੍ਰਿਤਸਰ (ਗੁਰਿੰਦਰ ਸਾਗਰ): ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਮਾਮਲੇ 'ਚ ਫੜ੍ਹੇ ਗਏ ਮੁਲਜ਼ਮ ਸੰਦੀਪ ਸੰਨੀ ਨੂੰ ਅੱਜ ਭਾਰੀ ਸੁਰੱਖਿਆ ਹੇਠ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਸੰਦੀਪ ਦੇ ਵਕੀਲ ਨੇ ਦੱਸਿਆ ਕਿ ਪੁਲਸ ਵੱਲੋਂ ਫੋਨ ਕਾਲਿੰਗ  ਦੇ ਨੰਬਰਾਂ ਦਾ ਹਵਾਲਾ ਦੇ ਕੇ ਹੋਰ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਹੁਣ ਅਦਾਲਤ ਵੱਲੋਂ ਸੰਦੀਪ ਸੰਨੀ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ਤੇ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ-  ਸੁਧੀਰ ਸੂਰੀ ਕਤਲ ਕਾਂਡ : ਮੁਲਜ਼ਮ ਸੰਦੀਪ ਸੰਨੀ ਨੂੰ ਅਦਾਲਤ ’ਚ ਕੀਤਾ ਪੇਸ਼, 2 ਦਿਨ ਦਾ ਮਿਲਿਆ ਰਿਮਾਂਡ

ਦੱਸ ਦੇਈਏ ਸਭ ਤੋਂ ਪਹਿਲਾਂ ਅਦਾਲਤ ਨੇ ਸੰਦੀਪ ਸੰਨੀ ਨੂੰ 7 ਦਿਨਾਂ ਦੇ ਰਿਮਾਂਡ ਦੇ ਭੇਜਿਆ ਸੀ। ਇਸ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੂੰ ਸੰਦੀਪ ਸੰਨੀ ਦਾ 3 ਦਿਨਾਂ ਦਾ ਰਿਮਾਂਡ ਮਿਲਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਪੁਲਸ ਨੂੰ ਸੰਦੀਪ ਦਾ ਦੋ ਦਿਨ ਦਾ ਹੋਰ ਰਿਮਾਂਡ ਦਿੱਤਾ ਸੀ। ਇਸ ਦੌਰਾਨ ਸਿੱਖ ਜੱਥੇਬੰਦੀਆਂ ਨੂੰ ਅਦਾਲਤ ’ਚ ਪੇਸ਼ ਨਹੀਂ ਹੋਣ ਦਿੱਤਾ ਗਿਆ ਅਤੇ ਜਦੋਂ ਮੁਲਜ਼ਮ ਸੰਦੀਪ ਅਦਾਲਤ ਤੋਂ ਬਾਹਰ ਆਇਆ ਤਾਂ ਸਿੱਖ ਜੱਥੇਬੰਦੀਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ਸੀ। 


author

Shivani Bassan

Content Editor

Related News