ਮਾਘੀ ਦੇ ਤਿਉਹਾਰ ਮੌਕੇ ਸੰਗਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ
Saturday, Jan 14, 2023 - 05:02 PM (IST)

ਅੰਮ੍ਰਿਤਸਰ (ਬਿਊਰੋ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਅੱਜ ਮਾਘੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੇ ਹਨ ਤੇ ਗੁਰੂ ਘਰ ’ਚ ਨਤਮਸਤਕ ਹੋ ਰਹੇ ਹਨ। ਸ਼ਰਧਾਲੂਆਂ ਨੇ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਤੇ ਰਸਬੀਨੀ ਗੁਰਬਾਣੀ ਦਾ ਆਨੰਦ ਮਾਣਿਆ। ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਏ।
ਇਹ ਵੀ ਪੜ੍ਹੋ- ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਦੱਸ ਦਈਏ ਕਿ ਮਾਘੀ ਦੇ ਨਾਲ ਅੱਜ ਸੰਗਰਾਂਦ ਵੀ ਹੈ। ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਮਾਘੀ ਦੇ ਦਿਨ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲਗਦਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸ਼ਰਧਾਲੂਆਂ ਦਾ ਕਹਿਣਾ ਕਿ ਅੱਜ ਮਾਘੀ ਦੇ ਪਵਿੱਤਰ ਦਿਹਾੜੇ ਤੇ ਵਾਹਿਗੁਰੂ ਦੇ ਘਰ ਝੋਲੀਆਂ ਭਰਨ ਲਈ ਪਹੁੰਚੇ ਹਾਂ।
ਇਹ ਵੀ ਪੜ੍ਹੋ- ਪਾਕਿਸਤਾਨ ਦੇ ਸਰਬੰਦ ਪੁਲਸ ਸਟੇਸ਼ਨ ’ਤੇ ਅੱਤਵਾਦੀ ਹਮਲਾ, DSP ਸਣੇ 2 ਗਾਰਡਾਂ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।