ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਵਿਚ ਅਲਵਰ ਦੀਆਂ ਸੰਗਤਾਂ ਬਣੀਆਂ ਸਹਿਯੋਗੀ
Friday, Jul 28, 2023 - 12:01 PM (IST)
ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਰਾਜਸਥਾਨ ਦੀ ਸੰਗਤ ਵੱਲੋਂ 4 ਲੱਖ 51 ਹਜ਼ਾਰ ਰੁਪਏ ਅਤੇ ਵੱਡੀ ਮਾਤਰਾ ਵਿਚ ਰਸਦਾਂ ਭੇਜੀਆਂ ਗਈਆਂ ਹਨ। ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਵੱਲੋਂ ਇਹ ਸੇਵਾ ਅਲਵਰ ਅਤੇ ਭਰਤਪੁਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਨਿਭਾਈਆਂ ਜਾ ਰਹੀਆਂ ਰਾਹਤ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ਼ਾਲੋਕ ਸਿੰਘ ਅਤੇ ਸਕੱਤਰ ਰਾਜਿੰਦਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਇਹ ਸਿਰਮੌਰ ਸੰਸਥਾ ਹਰ ਔਖੇ ਸਮੇਂ ’ਤੇ ਮਾਨਵਤਾ ਦੇ ਨਾਲ ਖੜ੍ਹਦੀ ਹੈ।
ਇਹ ਵੀ ਪੜ੍ਹੋ- ਮੋਗਾ ਕਤਲ ਕਾਂਡ 'ਚ ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੋਪੀ ਡੱਲੇਵਾਲੀਆ ਗੈਂਗ ਦੇ 3 ਗੈਂਗਸਟਰ ਗ੍ਰਿਫ਼ਤਾਰ
ਇਸੇ ਨੂੰ ਵੇਖਦਿਆਂ ਰਾਜਸਥਾਨ ਦੇ ਜ਼ਿਲ੍ਹਾ ਅਲਵਰ ਅਤੇ ਭਰਤਪੁਰ ਦੀਆਂ ਸੰਗਤਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹਾਇਤਾ ਵਾਸਤੇ ਸ਼੍ਰੋਮਣੀ ਕਮੇਟੀ ਰਾਹੀਂ ਸਹਿਯੋਗ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਲਈ ਦਿੱਤੀ ਗਈ ਰਾਸ਼ੀ ਤੋਂ ਇਲਾਵਾ 17 ਟਨ ਦੇ ਕਰੀਬ ਰਸਦਾਂ ਲੋੜਵੰਦਾਂ ਤੱਕ ਭੇਜੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸੁਝਾਅ ਅਨੁਸਾਰ ਇਹ ਰਸਦਾਂ ਸਿੱਧੇ ਤੌਰ ’ਤੇ ਪ੍ਰਭਾਵਤ ਇਲਾਕਿਆਂ ਵਿਚ ਭੇਜ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਡਰੋਨ ਖ਼ਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਲਵਰ ਦੀਆਂ ਸੰਗਤਾਂ ਤੋਂ ਸਹਾਇਤਾ ਰਾਸ਼ੀ ਦਾ ਚੈੱਕ ਪ੍ਰਾਪਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੇ ਕੁਦਰਤੀ ਆਫ਼ਤਾਂ ਸਮੇਂ ਮਾਨਵਤਾ ਨੂੰ ਪਹਿਲ ਦੇ ਅਧਾਰ ’ਤੇ ਸੇਵਾਵਾਂ ਦਿੱਤੀਆਂ ਹਨ। ਮੌਜੂਦਾ ਸਮੇਂ ਹੜ੍ਹਾਂ ਦੀ ਸਥਿਤੀ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪਹਿਲੇ ਦਿਨ ਤੋਂ ਸ਼੍ਰੋਮਣੀ ਕਮੇਟੀ ਲੋਕਾਂ ਦੀ ਮਦਦ ਲਈ ਰਾਹਤ ਕਾਰਜ ਕਰ ਰਹੀ ਹੈ। ਇਸ ਵਿਚ ਸੰਗਤਾਂ ਭਰਵਾਂ ਸਹਿਯੋਗ ਦੇ ਰਹੀਆਂ ਹਨ।
ਇਹ ਵੀ ਪੜ੍ਹੋ- ਜਾਰੀ ਹੋਇਆ 15 ਅਗਸਤ ਦਾ ਸ਼ਡਿਊਲ, ਜਾਣੋ CM Mann ਸਣੇ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਤਿਰੰਗਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8