ਤਰਨਤਾਰਨ; ਨਸ਼ਾ ਛੁਡਾਊ ਕੇਂਦਰ ਦੇ ਸਫਾਈ ਕਰਮਚਾਰੀ ਦੀ ਮੌਤ
Tuesday, Oct 13, 2026 - 02:27 PM (IST)
ਤਰਨਤਾਰਨ (ਰਮਨ)- ਸਿਵਲ ਹਸਪਤਾਲ ਤਰਨਤਾਰਨ ਦੇ ਨਸ਼ਾ ਛੁਡਾਊ ਕੇਂਦਰ ਵਿਚ ਡਿਊਟੀ ਕਰਨ ਵਾਲੇ ਸਫਾਈ ਕਰਮਚਾਰੀ ਦੀ ਬੀਤੇ ਕੱਲ੍ਹ ਰਾਤ ਦਿਲ ਦਾ ਦੌਰਾ ਪੈਣ ਦੇ ਚੱਲਦਿਆਂ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਸਫਾਈ ਕਰਮਚਾਰੀ ਦਾ ਸੋਮਵਾਰ ਸਵੇਰੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਨ ਉਪਰੰਤ ਮ੍ਰਿਤਕ ਦੇ ਵਾਰਿਸਾਂ ਹਵਾਲੇ ਕਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੁਖਦੇਵ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਕੋਟ ਧਰਮ ਚੰਦ ਜ਼ਿਲਾ ਤਰਨਤਾਰਨ ਜੋ ਬੀਤੇ ਲੰਮੇਂ ਸਮੇਂ ਤੋਂ ਸਿਵਲ ਹਸਪਤਾਲ ਤਰਨਤਾਰਨ ਅਧੀਨ ਆਉਂਦੇ ਨਸ਼ਾ ਛੁਡਾਊ ਕੇਂਦਰ ਵਿਚ ਬਤੌਰ ਸਫਾਈ ਸੇਵਕ ਵਜੋਂ ਡਿਊਟੀ ਕਰ ਰਿਹਾ ਸੀ।
ਇਹ ਵੀ ਪੜ੍ਹੋ-ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
ਸੁਖਦੇਵ ਸਿੰਘ ਜਦੋਂ ਬੀਤੀ ਰਾਤ ਨਸ਼ਾ ਛੁਡਾਊ ਕੇਂਦਰ ਵਿਚ ਆਪਣੀ ਡਿਊਟੀ ’ਤੇ ਤੈਨਾਤ ਸੀ ਤਾਂ ਉਸਦੀ ਤਬੀਅਤ ਅਚਾਨਕ ਦੇਰ ਰਾਤ ਖਰਾਬ ਹੋਣੀ ਸ਼ੁਰੂ ਹੋ ਗਈ। ਇਸ ਦੌਰਾਨ ਸੁਖਦੇਵ ਸਿੰਘ ਨੂੰ ਦਿਲ ਦਾ ਦੌਰਾ ਪੈਣ ਦੇ ਚੱਲਦਿਆਂ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਫਾਈ ਕਰਮਚਾਰੀ ਯੂਨੀਅਨ ਦੇ ਆਗੂ ਸੁਭਾਸ਼ ਨੇ ਦੱਸਿਆ ਕਿ ਸੁਖਦੇਵ ਸਿੰਘ ਪ੍ਰਾਈਵੇਟ ਕੰਪਨੀ ਅਧੀਨ ਬਤੌਰ ਸਫਾਈ ਸੇਵਕ ਕਿਸੇ ਵੱਲ ਹਸਪਤਾਲ ਵਿਚ ਡਿਊਟੀ ਦੇ ਰਿਹਾ ਸੀ, ਜਿਸ ਦੀ ਅਚਾਨਕ ਮੌਤ ਹੋਣ ਦੇ ਚੱਲਦਿਆਂ ਜਿੱਥੇ ਸਮੂਹ ਕਰਮਚਾਰੀਆਂ ਵਿਚ ਸੋਗ ਪਾਇਆ ਜਾ ਰਿਹਾ ਹੈ, ਉਥੇ ਹੀ ਪਰਿਵਾਰ ਦੇ ਭਵਿੱਖ ਨੂੰ ਲੈ ਕੇ ਸਰਕਾਰ ਪਾਸੋਂ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
