ਸੰਗਤਾਂ ਦੀ ਰਿਹਾਇਸ਼ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਨਿਭਾ ਰਹੇ ਨੇ ਮਹਾਨ ਸੇਵਾ : ਜਥੇਦਾਰ ਗੜਗੱਜ
Thursday, Aug 20, 2026 - 06:02 PM (IST)
ਅੰਮ੍ਰਿਤਸਰ(ਛੀਨਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੇ ਅਗਲੇ ਪੜਾਅ ਦਾ ਲੈਂਟਰ ਆਰੰਭ ਕਰਨ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰਨ ਲਈ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੀ ਵੱਡੀ ਲੋੜ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੀ ਉਸਾਰੀ ਦੀ ਸੇਵਾ ਮਹਾਂਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਸੰਤ ਬਾਬਾ ਕਸ਼ਮੀਰ ਸਿੰਘ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੀ ਸੁਚੱਜੀ ਦੇਖ-ਰੇਖ ਹੇਠ ਇਸ ਸੇਵਾ ਦਾ ਕਾਰਜ ਲਗਾਤਾਰ ਅੱਗੇ ਵਧ ਰਿਹਾ ਹੈ।
ਇਹ ਵੀ ਪੜ੍ਹੋ- ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ ਰੱਖ'ਤੀ ਇਹ ਮੰਗ
ਸੰਪਰਦਾਇ ਭੂਰੀ ਵਾਲਿਆਂ ਵੱਲੋਂ ਕੀਤੀ ਜਾ ਰਹੀ ਇਸ ਮਹਾਨ ਸੇਵਾ ਤਹਿਤ ਯਾਤਰੀ ਨਿਵਾਸ ਦੀਆਂ ਪੰਜ ਮੰਜ਼ਿਲਾਂ ਮੁਕੰਮਲ ਕਰਕੇ ਪਹਿਲਾ ਬਲਾਕ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾ ਚੁੱਕਾ ਹੈ, ਜਿਸ ਵਿੱਚ ਸ਼ਰਧਾਲੂਆਂ ਨੂੰ ਰਿਹਾਇਸ਼ ਦੀ ਵੱਡੀ ਸਹੂਲਤ ਪ੍ਰਾਪਤ ਹੋ ਰਹੀ ਹੈ ਅਤੇ ਦੂਸਰੇ ਪੜਾਅ ਦੀ ਉਸਾਰੀ ਅੱਜ ਆਰੰਭ ਕੀਤੀ ਜਾ ਰਹੀ ਹੈ। ਸੇਵਾ ਦੀ ਇਸੇ ਲੜੀ ਤਹਿਤ ਅੱਜ ਦੂਜੇ ਪੜਾਅ ਦੀ ਲੈਂਟਰ ਦੀ ਆਰੰਭਤਾ ਦੀ ਅਰਦਾਸ ਉਪਰੰਤ ਜਥੇਦਾਰ ਕੁਲਦੀਪ ਸਿੰਘ ਜੀ ਗੜਗੱਜ, ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਸੰਤ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲੇ , ਮੈਨੇਜਰ ਸਰਬਦਿਆਲ ਸਿੰਘ, ਬਾਬਾ ਕਾਲਾ ਸਿੰਘ, ਬਾਬਾ ਰਤਨ ਸਿੰਘ, ਮੀਤ ਮੈਨੇਜਰ ਹਰਦੇਵ ਸਿੰਘ, ਜੇ.ਈ. ਬਲਜਿੰਦਰ ਸਿੰਘ, ਅਮਨਦੀਪ ਸਿੰਘ, ਸੰਤ ਭੂਰੀ ਵਾਲਿਆਂ ਦੇ ਮੈਨੇਜਰ ਤੇਜਿੰਦਰ ਸਿੰਘ ਤੇ ਇੰਜ.ਇੰਦਰਜੀਤ ਸਿੰਘ ਨੇ ਕੰਕਰੀਟ ਦੇ ਬਾਲਟੇ ਪਾ ਕੇ ਲੈਂਟਰ ਦੀ ਆਰੰਭਤਾ ਕੀਤੀ।
ਇਹ ਵੀ ਪੜ੍ਹੋ- ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ, ਦੋਸਤਾਂ ਨੂੰ ਦੇਣ ਚੱਲਾ ਸੀ ਪਾਰਟੀ
ਇਸ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲਿਆਂ ਨੇ ਦੱਸਿਆ ਕਿ ਸੰਗਤਾਂ ਦੀ ਰਿਹਾਇਸ਼ ਲਈ ਵੱਡੇ ਪ੍ਰਬੰਧਾਂ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਸੰਪਰਦਾਇ ਕਾਰ ਸੇਵਾ ਭੂਰੀ ਵਾਲਿਆਂ ਨੂੰ ਸੌਂਪੀ ਗਈ ਇਹ ਸੇਵਾ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੀਆਂ 5 ਮੰਜ਼ਿਲਾਂ ਮੁਕੰਮਲ ਹੋਣ ਉਪਰੰਤ ਇਸ ਦਾ ਪਹਿਲਾ ਬਲਾਕ ਸੰਗਤਾਂ ਦੀ ਵਰਤੋਂ ਲਈ ਉਪਲਬਧ ਕੀਤਾ ਜਾ ਚੁੱਕਾ ਹੈ। ਅਸੀਂ ਯਤਨਸ਼ੀਲ ਹਾਂ ਕਿ ਇਹ ਸੇਵਾ ਵੀ ਜਲਦ ਮੁਕੰਮਲ ਹੋਵੇ ਅਤੇ ਵੱਧ ਤੋਂ ਵੱਧ ਸੰਗਤਾਂ ਇਸ ਰਿਹਾਇਸ਼ ਦੀ ਵਰਤੋਂ ਕਰ ਸਕਣ। ਇਸ ਮੌਕੇ ਮੈਨੇਜਰ ਗੁਰਜਿੰਦਰ ਸਿੰਘ, ਰਣਧੀਰ ਸਿੰਘ ਸੋਨੂੰ, ਅਕਾਸ਼ਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਪ੍ਰੀਤ ਸਿੰਘ, ਸੀਰਾ ਸਿੰਘ, ਪਵਨ ਕੁਮਾਰ, ਸੁਖਬੀਰ ਸਿੰਘ, ਸਰਬਜੀਤ ਸਿੰਘ, ਮੰਨਾ ਸਿੰਘ ਤੇ ਬਾਬਾ ਕਰਨਵੀਰ ਸਿੰਘ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
