ਸੰਤ ਭੂਰੀ ਵਾਲਿਆਂ ਨੇ ਦਿੱਲੀ ਫਤਿਹ ਦਿਵਸ ਦੇ ਸਬੰਧ 'ਚ ਲਾਲ ਕਿਲ੍ਹਾ ਵਿਖੇ ਸੰਗਤਾਂ ਲਈ ਵਿਸ਼ਾਲ ਲੰਗਰ ਲਗਾਇਆ
Sunday, Mar 29, 2026 - 05:24 PM (IST)
ਅੰਮ੍ਰਿਤਸਰ (ਛੀਨਾ)- ਦਿੱਲੀ ਫਤਿਹ ਦਿਵਸ ਦੇ ਸਬੰਧ 'ਚ ਮਹਾਂਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਾਲ ਕਿਲ੍ਹਾ ਵਿਖੇ 28 ਤੋਂ 29 ਮਾਰਚ ਤੱਕ ਸੰਗਤਾਂ ਲਈ ਵਿਸ਼ਾਲ ਗੁਰੂ ਕਾ ਲੰਗਰ ਲਗਾਇਆ ਗਿਆ। 'ਦਿੱਲੀ ਫਤਿਹ ਦਿਵਸ' ਸਿੱਖ ਕੌਮ ਲਈ ਇੱਕ ਮਹਾਨ ਇਤਿਹਾਸਕ ਦਿਨ ਹੈ ਤੇ ਸਿੱਖਾਂ ਦੀ ਬਹਾਦਰੀ ਅਤੇ ਖਾਲਸਾਈ ਰਾਜ ਦੀ ਸਥਾਪਨਾ ਦੀ ਮਹਾਨ ਦਾਸਤਾਨ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਦਿਨ ਅਹਿਮ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲ੍ਹਾ ਮੈਦਾਨ ਵਿਖੇ ਦਿੱਲੀ ਫਤਿਹ ਕਰਨ ਵਾਲੇ ਮਹਾਨ ਯੋਧਿਆਂ ਬਾਬਾ ਬਘੇਲ ਸਿੰਘ, ਜਥੇ. ਜੱਸਾ ਸਿੰਘ ਆਹਲੂਵਾਲੀਆ (ਚੌਥੇ ਮੁਖੀ ਬੁੱਢਾ ਦਲ), ਸਰਦਾਰ ਜੱਸਾ ਸਿੰਘ ਰਾਮਗੜ੍ਹੀਆ, ਸਰਦਾਰ ਤਾਰਾ ਸਿੰਘ ਘੇਬਾ ਅਤੇ ਸਰਦਾਰ ਮਹਾਂ ਸਿੰਘ ਸ਼ੁਕਰਚੱਕੀਆ ਵਰਗੀਆਂ ਸ਼ਖਸੀਅਤਾਂ ਤੇ ਸਿੱਖ ਫੌਜਾਂ ਦੀ ਇਸ ਮਹਾਨ ਫਤਿਹ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਲੱਖਾਂ ਦੀ ਤਾਦਾਦ 'ਚ ਪਹੁੰਚੀਆਂ ਸੰਗਤਾਂ ਲਈ ਸੰਤ ਭੂਰੀ ਵਾਲਿਆਂ ਨੇ ਵਿਸ਼ਾਲ ਲੰਗਰ ਦਾ ਪ੍ਰਬੰਧ ਕਰਕੇ ਬਾਖੂਬੀ ਸੇਵਾ ਨਿਭਾਈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਲੰਗਰ ਦੇ ਵੱਡੇ ਪ੍ਰਬੰਧ ਕਰਨ ਵਾਸਤੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦਾ ਸ਼ੁਕਰਾਨਾ ਕਰਦਿਆ ਕਿਹਾ ਕਿ ਮਹਾਂਪੁਰਸ਼ਾਂ ਵੱਲੋਂ ਹਮੇਸ਼ਾ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਧਾਰਮਿਕ ਸਮਾਗਮਾਂ 'ਚ ਵੱਡਾ ਸਹਿਯੋਗ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ- ਲਾਲਜੀਤ ਭੁੱਲਰ ਅੰਮ੍ਰਿਤਸਰ ਅਦਾਲਤ 'ਚ ਪੇਸ਼
ਇਸ ਸਮੇਂ ਬਾਬਾ ਜੱਗਾ ਸਿੰਘ ,ਬਾਬਾ ਸੋਹਨ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਹਰੀ ਸਿੰਘ, ਬਾਬਾ ਕਰਨ ਸਿੰਘ, ਬਾਬਾ ਬਲਵੰਤ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਕੁੰਵਰ ਪ੍ਰਤਾਪ ਸਿੰਘ, ਬਾਬਾ ਜੁਗਰਾਜ ਸਿੰਘ ਪਾਉਂਟਾ ਸਾਹਿਬ, ਬਾਬਾ ਜਗਜੀਤ ਸਿੰਘ, ਬਾਬਾ ਗੁਰਸਾਜਨ ਸਿੰਘ ,ਬਾਬਾ ਨਰਿੰਦਰ ਸਿੰਘ, ਬਾਬਾ ਬਖਸ਼ੀਸ਼ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਪ੍ਰਦੀਪ ਸਿੰਘ, ਬਾਬਾ ਗੁਰਵੰਤ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਕਾਬਲ ਸਿੰਘ, ਬਾਬਾ ਅਮਰ ਸਿੰਘ, ਬਸ ਸੁਖਦੇਵ ਸਿੰਘ ਘੜਾਮ, ਬਾਬਾ ਮਨਜੀਤ ਸਿੰਘ ਝਬਾਲ, ਬਾਬਾ ਕੁਲਵੰਤ ਸਿੰਘ ਵੀਲ੍ਹਾ, ਬਾਬਾ ਸਰਪੰਚ ਅਰਲੀਭੰਨ, ਸੁਖਵਿੰਦਰ ਸਿੰਘ ਪੱਪੂ, ਮਨਜੀਤ ਸਿੰਘ ਦਿੱਲੀ, ਜਸਬੀਰ ਸਿੰਘ, ਬਲਵੰਤ ਸਿੰਘ ਤੇ ਵੱਡੀ ਗਿਣਤੀ 'ਚ ਸੰਗਤਾਂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ ਦੇ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
