ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲਗਾਮ ਵਿਖੇ ਸੰਤ ਭੂਰੀ ਵਾਲਿਆਂ ਵੱਲੋਂ ਕਾਰ ਸੇਵਾ ਆਰੰਭ
Tuesday, Mar 17, 2026 - 02:27 PM (IST)
ਅੰਮ੍ਰਿਤਸਰ(ਛੀਨਾ)- ਮਹਾਂਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਵੱਲੋਂ ਜੰਮੂ ਕਸ਼ਮੀਰ ਸੂਬੇ ਦੇ ਪ੍ਰਸਿੱਧ ਸ਼ਹਿਰ ਪਹਿਲਗਾਮ ਵਿਖੇ ਇਤਿਹਾਸਿਕ ਅਸਥਾਨ ਗੁ. ਸ੍ਰੀ ਗੁਰੂ ਨਾਨਕ ਦੇਵ ਜੀ ਦੀ ਡਿਸਟਰਿਕਟ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ-ਕਸ਼ਮੀਰ ਦੇ ਸਹਿਯੋਗ ਨਾਲ ਕਾਰ ਸੇਵਾ ਆਰੰਭ ਕੀਤੀ ਗਈ ਹੈ। ਅੱਜ ਅਰਦਾਸ ਉਪਰੰਤ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਨਕ ਸਿੰਘ, ਬਾਬਾ ਸੋਹਨ ਸਿੰਘ, ਬਾਬਾ ਪ੍ਰੇਮ ਸਿੰਘ ਅਤੇ ਗ੍ਰੰਥੀ ਗਿਆਨੀ ਗਰੀਬ ਸਿੰਘ ਨੇ ਪੰਜ ਪਿਆਰਿਆਂ ਦੇ ਰੂਪ ਵਿੱਚ ਸੇਵਾ ਦੀ ਆਰੰਭਤਾ ਦਾ ਟੱਪ ਲਗਾਇਆ ।
ਇਹ ਵੀ ਪੜ੍ਹੋ- ਪੰਜਾਬ 'ਚ ਤਿਆਰ ਬਰ ਤਿਆਰ ਇਕ ਹੋਰ ਡੈਮ, ਪਾਕਿਸਤਾਨ ਨੂੰ ਆਉਣ ਲੱਗੀਆਂ ਤਰੇਲੀਆਂ
ਇਸ ਦੌਰਾਨ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਇਹ ਇਤਿਹਾਸਕ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਯਾਦ ਨਾਲ ਜੁੜਿਆ ਹੋਇਆ ਹੈ ਜਿਸ ਕਾਰਨ ਵੱਡੀ ਗਿਣਤੀ ਵਿੱਚ ਸੰਗਤਾਂ ਇੱਥੇ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਥੇ ਲੰਗਰ ਦੀ ਇਮਾਰਤ, ਸੰਗਤਾਂ ਦੀ ਰਿਹਾਇਸ਼ ਲਈ ਅਤੀ ਆਧੁਨਿਕ ਸਰਾਂ, ਇਸ਼ਨਾਨ ਘਰ ਤੇ ਨਵਾਂ ਪ੍ਰਬੰਧਕੀ ਬਲਾਕ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਦੇ ਇਹ ਕਾਰਜ ਜਲਦ ਮੁਕੰਮਲ ਕੀਤੇ ਜਾਣਗੇ ਤਾਂ ਜੋ ਯਾਤਰੀਆਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮਿਲ ਸਕਣ। ਇਸ ਮੌਕੇ 'ਤੇ ਜੋ ਡਿਸਟਰਿਕਟ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਨਕ ਸਿੰਘ ਨੇ ਭਰੋਸਾ ਦਿੱਤਾ ਕਿ ਗੁਰਦੁਆਰਾ ਕਮੇਟੀ ਸੰਗਤਾਂ ਦੀ ਹਰ ਸੁਖ-ਸਹੂਲਤ ਲਈ ਵਚਨਬੱਧ ਹੈ ਅਤੇ ਸੇਵਾ ਕਾਰਜਾਂ ਵਿੱਚ ਮਹਾਂਪੁਰਸ਼ਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਸੇਵਾ ਸਮੇਂ ਸਿਰ ਮੁਕੰਮਲ ਹੋ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
ਇਸ ਸਮੇਂ ਡਿਸਟਰਿਕਟ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਕਸ਼ਮੀਰ ਦੇ ਸਕੱਤਰ ਜਰਨੈਲ ਸਿੰਘ, ਖਜਾਨਚੀ ਨਿਰੰਜਨ ਸਿੰਘ, ਮੈਂਬਰ ਅਵਤਾਰ ਸਿੰਘ, ਪ੍ਰਭ ਸਿੰਘ ਜੋਗਿੰਦਰ ਸਿੰਘ, ਦਾਰਾ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਕਰਨ ਸਿੰਘ, ਬਾਬਾ ਨਾਜ਼ਰ ਸਿੰਘ, ਬਾਬਾ ਪ੍ਰਤਾਪ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਗੁਰਭੇਜ ਸਿੰਘ, ਬਾਬਾ ਗੁਰਸਾਜਨ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਗੁਰਬਖਸ਼ ਸਿੰਘ, ਬਾਬਾ ਜੋਧਬੀਰ ਸਿੰਘ ,ਬਾਬਾ ਅਮਰੀਕ ਸਿੰਘ ਠੇਕੇਦਾਰ, ਬਾਬਾ ਤੇਜਪਾਲ ਸਿੰਘ, ਬਾਬਾ ਦਵਿੰਦਰ ਸਿੰਘ, ਬਾਬਾ ਸਰਨਜੀਤ ਸਿੰਘ, ਆਰਕੀਟੈਕਟ ਜਸਪ੍ਰੀਤ ਸਿੰਘ, ਬਾਬਾ ਨਿਰਮਲ ਸਿੰਘ, ਸਰਪੰਚ ਕੁਲਦੀਪ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ, ਕਰਨ ਸਿੰਘ, ਗੁਰਸੇਵਕ ਸਿੰਘ, ਰਵਿੰਦਰ ਸਿੰਘ, ਮਲਕੀਤ ਸਿੰਘ, ਜਤਿੰਦਰ ਸਿੰਘ, ਰਾਜਨ ਸਿੰਘ, ਦਿਲਪ੍ਰੀਤ ਸਿੰਘ, ਬਾਦਲ ਸਿੰਘ ਤੇ ਬਾਬੂ ਸਿੰਘ ਸੇਵਾਦਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ: ਕੰਕਾਲ ਨੂੰ ਪੱਗ ਬੰਨ੍ਹ ਤੇ ਜੁੱਤੀਆਂ ਸਮੇਤ ਪਰਿਕਰਮਾ 'ਚ ਦਿਖਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
