ਸੰਤ ਸੀਚੇਵਾਲ ਵਲੋਂ GNDU ਕਾਲਜ ਪੱਟੀ ਦੇ ਵਿਕਾਸ ਲਈ 5 ਲੱਖ ਰੁਪਏ ਦੇਣ ਦਾ ਐਲਾਨ

Saturday, Nov 19, 2022 - 12:42 PM (IST)

ਸੰਤ ਸੀਚੇਵਾਲ ਵਲੋਂ GNDU ਕਾਲਜ ਪੱਟੀ ਦੇ ਵਿਕਾਸ ਲਈ 5 ਲੱਖ ਰੁਪਏ ਦੇਣ ਦਾ ਐਲਾਨ

ਪੱਟੀ (ਸੌਰਭ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਅਤੇ ਐੱਨ.ਸੀ.ਸੀ. ਯੂਨਿਟ ਵਲੋਂ ਰੁੱਖ ਲਗਾਓ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਨੂੰ ਹੋਰ ਪ੍ਰਫੁਲਿਤ ਅਤੇ ਬੱਚਿਆਂ ’ਚ ਰੁੱਖ ਲਗਾਉਣ ਦੀ ਰੁਚੀ ਵਧਾਉਣ ਲਈ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਪੱਟੀ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। 

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਮਾਂ-ਧੀ ਨੇ ਨਕਲੀ ਡੀ. ਐੱਸ. ਪੀ. ਬਣ ਕਰ ਦਿੱਤਾ ਵੱਡਾ ਕਾਰਾ, ਪੁਲਸ ਕਰ ਰਹੀ ਹੈ ਭਾਲ

ਸੰਤ ਸੀਚੇਵਾਲ ਨੇ ਕਾਲਜ ਕੈਂਪਸ ਦੇ ਹਰੇ-ਭਰੇ ਵਾਤਾਵਰਨ ਅਤੇ ਸਮੁੱਚੇ ਪ੍ਰਬੰਧਾਂ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਸੰਤ ਸੀਚੇਵਾਲ ਨੇ ਕਾਲਜ ਦੇ ਵਿਕਾਸ ਕਾਰਜਾਂ ਲਈ ਐੱਮ. ਪੀ. ਫੰਡ ’ਚੋਂ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਸੰਤ ਸੀਚੇਵਾਲ ਨੇ ਕਿਹਾ ਕਿ ਮਨੁੱਖ ਤਾਂ ਹੀ ਬਚ ਸਕਦਾ ਹੈ, ਜੇਕਰ ਉਹ ਵਾਤਾਵਰਣ ਨੂੰ ਸੰਭਾਲ ਲਵੇਗਾ।

ਇਹ ਵੀ ਪੜ੍ਹੋ- ਜਥੇਦਾਰ ਹਰਪ੍ਰੀਤ ਸਿੰਘ ਦੇ ਤੱਤੇ ਬੋਲ -ਸਿੱਖ ਨਸਲਕੁਸ਼ੀ ਦੀਆਂ ਮਿਲ ਰਹੀਆਂ ਧਮਕੀਆਂ, ਕਿੱਥੇ ਹੈ ਸਰਕਾਰ?

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਸੁਰਿੰਦਰ ਕੌਰ ਭੁੱਲਰ ਪਤਨੀ ਟਰਾਂਸਪੋਰਟ ਮੰਤਰੀ ਪੰਜਾਬ ਨੇ ਕਾਲਜ ਪ੍ਰਿੰਸੀਪਲ ਨੂੰ ਵਿਸ਼ਵਾਸ ਦਿਵਾਇਆ ਕਿ ਜੋ ਵੀ ਸਰਕਾਰ ਵਲੋਂ ਸੰਭਵ ਮਦਦ ਹੋਵੇਗੀ ਉਹ ਕੀਤੀ ਜਾਵੇਗੀ। ਇਸ ਮੌਕੇ ਡਾ. ਰਮਨਪ੍ਰੀਤ ਕੌਰ ਔਲਖ, ਡਾ. ਅਨੂ ਮਿੱਤਲ, ਪ੍ਰੋ. ਅਵਤਾਰ ਸਿੰਘ ਨੇ ਕੀਤਾ। ਇਸ ਮੌਕੇ ਪ੍ਰੋ. ਪ੍ਰਿਤਪਾਲ ਸਿੰਘ, ਪ੍ਰੋ. ਕਿਰਨਪ੍ਰੀਤ ਕੌਰ, ਪ੍ਰੋ. ਕਾਜਲ ਚੌਧਰੀ, ਪ੍ਰੋ. ਸਮੀਕਸ਼ਾ, ਪ੍ਰੋ. ਹੇਮਰਾਜ, ਪ੍ਰੋ. ਗੁਰਜੀਤ, ਦਰਸ਼ਨ ਸਿੰਘ ਅਤੇ ਹੋਰ ਹਾਜ਼ਰ ਸਨ।


author

Shivani Bassan

Content Editor

Related News