ਸਰਾਏ ਅਮਾਨਤ ਖਾਂ ਪੁਲਸ ਨੇ ਇਕ ਵਿਅਕਤੀ ਨੂੰ 40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ
Monday, Dec 29, 2025 - 06:02 PM (IST)
ਝਬਾਲ (ਨਰਿੰਦਰ)- ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ 40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਕੁਲਦੀਪ ਸਿੰਘ ਉਰਫ ਕੀਪਾ ਪੁੱਤਰ ਗੁਰਚਰਨ ਸਿੰਘ ਵਾਸੀ ਨੌਸ਼ਹਿਰਾ ਆਪਣੇ ਘਰ ਨਜਾਇਸ਼ ਸ਼ਰਾਬ ਦਾ ਧੰਦਾ ਕਰ ਰਿਹਾ ਹੈ। ਜਿਸ 'ਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਕੁਲਦੀਪ ਸਿੰਘ ਦੇ ਘਰ ਛਾਪੇਮਾਰੀ ਕੀਤੀ ਅਤੇ ਕੁਲਦੀਪ ਸਿੰਘ ਨੂੰ 40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਕੇ ਉਸਦੇ ਖਿਲਾਫ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ’ਚ ਕੈਂਸਰ ਨੂੰ ਲੈ ਕੇ ਡਰਾਉਣੀ ਰਿਪੋਰਟ, ਇਹ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ
