ਸਰਾਏ ਅਮਾਨਤ ਖਾਂ ਪੁਲਸ ਨੇ ਦੋ ਨੌਜਵਾਨਾਂ ਨੂੰ 5 ਕਰੋੜ ਦੀ ਹੈਰੋਇਨ ਤੇ ਨਗਦੀ ਸਣੇ ਕੀਤਾ ਕਾਬੂ

Friday, Aug 04, 2023 - 12:27 PM (IST)

ਸਰਾਏ ਅਮਾਨਤ ਖਾਂ ਪੁਲਸ ਨੇ ਦੋ ਨੌਜਵਾਨਾਂ ਨੂੰ 5 ਕਰੋੜ ਦੀ ਹੈਰੋਇਨ ਤੇ ਨਗਦੀ ਸਣੇ ਕੀਤਾ ਕਾਬੂ

ਸਰਾਏ ਅਮਾਨਤ ਖਾਂ/ਝਬਾਲ (ਨਰਿੰਦਰ)- ਐੱਸ.ਐੱਸ.ਪੀ. ਤਰਨਤਾਰਨ ਦੇ ਹੁਕਮਾਂ 'ਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਪਾਰਟੀ ਨੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਦੋ ਕਾਰ ਸਵਾਰ ਨੌਜਵਾਨਾਂ ਨੂੰ ਇਕ ਕਿਲੋ ਹੈਰੋਇਨ ਅਤੇ 20 ਹਜ਼ਾਰ ਨਗਦੀ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨਰਿੰਦਰ ਸਿੰਘ ਢੋਟੀ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ ਲਹੀਆਂ ਮੋੜ ਤੇ ਲਗਾਏ ਨਾਕੇ ਤੇ ਇਕ ਆਈ-20 ਕਾਰ 'ਚ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਕਾਰ 'ਚੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਹੋਈ। ਜੋ ਮੌਕੇ 'ਤੇ ਡੀ.ਐੱਸ.ਪੀ ਦੀ ਹਾਜ਼ਰੀ ਵਿੱਚ ਤੋਲਣ ਤੇ ਇਕ ਕਿੱਲੋ ਵਜ਼ਨ ਹੋਇਆ।

ਇਹ ਵੀ ਪੜ੍ਹੋ- 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਟਾਹਲੀ ਨਾਲ ਲਟਕਦੀ ਮਿਲੀ ਲਾਸ਼, ਪਰਿਵਾਰ 'ਚ ਪਿਆ ਚੀਕ-ਚਿਹਾੜਾ

ਜਿਸ ਦਾ ਅੰਤਰ ਰਾਸ਼ਟਰੀ ਮੰਡੀ 'ਚ ਮੁੱਲ 5 ਕਰੋੜ ਰੁਪਏ ਬਣਦਾ ਹੈ ਤੋਂ ਇਲਾਵਾ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਪਛਾਣ ਦੇਵਗਨ ਪੁੱਤਰ ਰਾਕੇਸ਼ ਕੁਮਾਰ ਵਾਸੀ ਮੁਹੱਲਾ ਕ੍ਰਿਸ਼ਨ ਨਗਰ ਛੇਹਰਟਾ ਅਤੇ ਮਨਪ੍ਰੀਤ ਸਿੰਘ ਉਰਫ਼ ਸੰਨੀ ਪੁੱਤਰ ਤਲਵਿੰਦਰ ਸਿੰਘ ਵਾਸੀ ਗੁਰੂ ਕੀ ਥਾਣਾ ਛੇਹਰਟਾ ਵਜੋਂ ਹੋਈ। ਨੌਜਵਾਨਾਂ ਕੋਲੋਂ 20,000 ਰੁਪਏ ਨਗਦੀ ਵੀ ਬਰਾਮਦ ਕੀਤੀ ਗਈ। ਦੋਵਾਂ ਉਪਰੋਕਤ ਨੌਜਵਾਨਾਂ ਖ਼ਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕਰਕੇ ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 20 ਸਾਲ ਦੀ ਕੁੜੀ ਨੂੰ ਵਰਗਲਾ ਕੇ ਲੈ ਗਿਆ 60 ਸਾਲਾ ਬਜ਼ੁਰਗ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News