ਸਰਾਏ ਨਾਗਾ ਮਾਮਲੇ ਦੀ ਨਿਆਂਇਕ ਜਾਂਚ ਕਰਵਾ ਕੇ ਸੱਚ ਸਾਹਮਣੇ ਲਿਆਂਦਾ ਜਾਵੇ : ਪ੍ਰੋ. ਸਰਚਾਂਦ

07/26/2022 10:19:31 AM

ਅੰਮ੍ਰਿਤਸਰ (ਮਮਤਾ)- ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਅੱਜ ਤੋਂ 44 ਸਾਲ ਪਹਿਲਾਂ ਅਪ੍ਰੈਲ 1979 ਨੂੰ ਫ਼ਰੀਦਕੋਟ ਵਿਖੇ ਸਿਮਰਨਜੀਤ ਮਾਨ ਦੇ ਜ਼ਿਲ੍ਹਾ ਪੁਲਸ ਮੁਖੀ ਵਜੋਂ ਤਾਇਨਾਤੀ ਦੌਰਾਨ ਪਿੰਡ ਸਰਾਏ ਨਾਗਾ ਵਿਖੇ ਹੋਏ ਵਿਵਾਦਿਤ ਪੁਲਸ ਮੁਕਾਬਲੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਿਕਾਰਡ ਮੁਤਾਬਕ ਸਾਰੀ ਸੱਚਾਈ ਲੋਕਾਂ ਸਾਹਮਣੇ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮਾਮਲੇ ਦੀ ਗੰਭੀਰਤਾ ਤੇ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੂੰ ਉਕਤ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕਰਨ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ, ਕੌਮੀ ਘੱਟ ਗਿਣਤੀ ਕਮਿਸ਼ਨ ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਬਾਰੇ ਉੱਚ ਪੱਧਰੀ ਨਿਰਪੱਖ ਜੁਡੀਸ਼ੀਅਲ ਜਾਂਚ ਕਰਾਉਣ ਦੀ ਮੰਗ ਰੱਖੀ ਹੈ।

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

ਉਨ੍ਹਾਂ ਕਿਹਾ ਕਿ ਸਾਂਸਦ ਮਾਨ ’ਤੇ ਉਸ ਵਕਤ ਸ੍ਰੀ ਗੁਰੂ ਅੰਗਦ ਸਾਹਿਬ ਜੀ ਦੇ ਜਨਮ ਅਸਥਾਨ ਇਤਿਹਾਸਕ ਗੁਰਦੁਆਰਾ ਸਾਹਿਬ ’ਤੇ ਗੋਲੀਆਂ ਚਲਾਉਣ ਤੇ ਉੱਥੇ ਝੂਠੇ ਮੁਕਾਬਲੇ ਰਾਹੀਂ ਚਾਰ ਨਿਹੰਗ ਸਿੰਘਾਂ ਨੂੰ ਮਾਰਨ ਦੇ ਸਾਬਕਾ ਆਈ. ਏ. ਐੱਸ. ਅਤੇ ਸੀਨੀਅਰ ਪੱਤਰਕਾਰ ਸਮੇਤ ਵੱਖ-ਵੱਖ ਜ਼ਿੰਮੇਵਾਰ ਵਿਅਕਤੀਆਂ ਵੱਲੋਂ ਕੀਤੇ ਦਾਅਵਿਆਂ ਨੂੰ ਸੱਚ ਮੰਨ ਲਿਆ ਜਾਵੇ ਤਾਂ ਇਹ ਇਕ ਧਾਰਮਿਕ ਸੰਵੇਦਨਸ਼ੀਲ, ਲੋਕਤੰਤਰੀ ਕਦਰਾਂ ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਤੋਂ ਇਲਾਵਾ ਇਕ ਗੰਭੀਰ ਅਪਰਾਧਿਕ ਮਾਮਲਾ ਵੀ ਹੈ। ਇਸ ਦੀ ਸੱਚਾਈ ਜਾਣਨ ਦਾ ਲੋਕਾਂ ਨੂੰ ਪੂਰਾ ਹੱਕ ਹੈ।

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ

ਪ੍ਰੋ. ਖਿਆਲਾ ਨੇ ਕਿਹਾ ਕਿ ਬੇਸ਼ੱਕ ਉਕਤ ਘਟਨਾ ਪੁਲਸ ਪ੍ਰਸ਼ਾਸਨ ਵੱਲੋਂ ਮੌਕੇ ’ਤੇ ਸਮਝਦਾਰੀ ਨਾਲ ਸਥਿਤੀ ਨੂੰ ਸੰਭਾਲ ਸਕਣ ਵਿਚ ਅਸਫਲਤਾ ਦਾ ਨਤੀਜਾ ਸੀ। ਜੇਕਰ ਸ. ਮਾਨ ਵੱਲੋਂ ਹਿਰਾਸਤ ਵਿਚ ਲਏ ਗਏ ਨਾਗਰਿਕਾਂ ਨੂੰ ਬੇ ਰਹਿਮੀ ਨਾਲ ਕਤਲ ਕੀਤਾ ਜਾਣਾ ਸੱਚ ਹੈ ਤਾਂ ਇਹ ਕਾਨੂੰਨ ਅਨੁਸਾਰ ਆਪਣੇ ਲੋਕਾਂ ਦੀ ਸੁਰੱਖਿਆ ਪ੍ਰਤੀ ਸੰਵਿਧਾਨ ਦੀ ਚੁੱਕੇ ਗਏ ਸਹੁੰ ਦੀ ਭਾਵਨਾ ਦੇ ਵਿਪਰੀਤ ਹੈ ਅਤੇ ਅਪਰਾਧ ਦੀ ਸ਼੍ਰੇਣੀ ਵਿਚ ਆਉਂਦਾ ਹੈ।
 


rajwinder kaur

Content Editor

Related News