ਤਰਨਤਾਰਨ ''ਚ ਸਰਪੰਚ ''ਤੇ ਚਲਾਈਆਂ ਗੋਲੀਆਂ, ਮਾਮਲਾ ਦਰਜ

07/09/2020 2:11:31 AM

ਤਰਨਤਾਰਨ,(ਰਾਜੂ)- ਜ਼ਿਲਾ ਤਰਨਤਾਰਨ ਦੇ ਪਿੰਡ ਕਿਰਤੋਵਾਲ ਖੁਰਦ ਦੇ ਮੌਜੂਦਾ ਸਰਪੰਚ ਉਪਰ ਜਾਨੋਂ ਮਾਰਨ ਦੀ ਨੀਯਤ ਨਾਲ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਹਰੀਕੇ ਪੁਲਸ ਨੇ 5 ਲੋਕਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਆਰੰਭ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਪ੍ਰਭਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਦੱਸਿਆ ਕਿ ਉਹ ਪਿੰਡ ਕਿਰਤੋਵਾਲ ਖੁਰਦ ਦਾ ਮੌਜੂਦਾ ਸਰਪੰਚ ਹੈ ਅਤੇ ਪਿੰਡ ਵਿਚ ਵਿਕਾਸ ਕਾਰਜ ਕਰਵਾ ਰਿਹਾ ਹੈ। ਲੇਕਿਨ ਪਿੰਡ ਦੇ ਹੀ ਵਿਰੋਧੀ ਧਿਰ ਨਾਲ ਸਬੰਧਤ ਕੁਝ ਲੋਕ ਵਿਕਾਸ ਕਾਰਜਾਂ 'ਚ ਰੁਕਾਵਟਾਂ ਪਾਉਂਦੇ ਹਨ ਅਤੇ ਉਸ ਨਾਲ ਰੰਜਿਸ਼ ਰੱਖਦੇ ਹਨ। ਬੀਤੇ ਦਿਨ ਜਦ ਉਹ ਪੱਟੀ ਤੋਂ ਵਾਪਸ ਪਿੰਡ ਕਿਰਤੋਵਾਲ ਖੁਰਦ ਨੂੰ ਆ ਰਿਹਾ ਸੀ ਤਾਂ ਪੁਸ਼ਪਿੰਦਰ ਸਿੰਘ ਪੁੱਤਰ ਕਰਮਜੀਤ ਸਿੰਘ ਆਪਣੇ ਸਾਥੀਆਂ ਨਾਲ ਜੀਪ ਵਿਚ ਸਵਾਰ ਹੋ ਕੇ ਆਇਆ। ਉਕਤ ਵਿਅਕਤੀਆਂ ਨੇ ਉਸ ਉਪਰ ਜਾਨੋਂ ਮਾਰਨ ਦੀ ਨੀਯਤ ਨਾਲ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਅਤੇ ਉਕਤ ਵਿਅਕਤੀ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਇਸ ਸਬੰਧੀ ਏ.ਐੱਸ.ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਪੁਸ਼ਪਿੰਦਰ ਸਿੰਘ ਪੁੱਤਰ ਕਰਮਜੀਤ ਸਿੰਘ, ਜੈਬੀਰ ਸਿੰਘ ਪੁੱਤਰ ਗੁਰਮੀਤ ਸਿੰਘ, ਬਲਜੀਤ ਸਿੰਘ ਪੁੱਤਰ ਜਗਤਾਰ ਸਿੰਘ, ਕਰਮਜੀਤ ਸਿੰਘ ਪੁੱਤਰ ਰਘਬੀਰ ਸਿੰਘ ਅਤੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

Deepak Kumar

This news is Content Editor Deepak Kumar