ਸਰਵੇ ਕਰਨ ਆਈ ਮਹਿਲਾ ਕਰਮਚਾਰੀ ਨਾਲ ਸਰਪੰਚ ਨੇ ਕੀਤੀ ਗਾਲੀ-ਗਲੋਚ
Sunday, Sep 28, 2025 - 10:57 AM (IST)

ਤਰਨਤਾਰਨ (ਰਮਨ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹੋਏ ਨੁਕਸਾਨ ਦਾ ਸਰਵੇ ਕਰਨ ਗਈ ਮਹਿਲਾ ਕਰਮਚਾਰੀ ਨਾਲ ਪਿੰਡ ਦੇ ਸਰਪੰਚ ਵੱਲੋਂ ਗਾਲੀ-ਗਲੋਚ ਕਰਨ ਅਤੇ ਡਿਊਟੀ ਵਿਚ ਵਿਘਨ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਦੇ ਸਰਪੰਚ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ‘ਤੂੰ ਫਾਰਚੂਨਰ ਗੱਡੀ ਬੁੱਕ ਕਰਾਈ ਹੈ, 1 ਕਰੋੜ ਦੇ ਨਹੀਂ ਤਾਂ...', ਗੈਂਗਸਟਰ ਨੇ ਸਮਾਜ ਸੇਵੀ ਨੂੰ ਦਿੱਤੀ ਧਮਕੀ
ਸੀਮਾ ਪਤਨੀ ਲਵਪ੍ਰੀਤ ਸਿੰਘ ਵਾਸੀ ਹਰੀਕੇ ਵੱਲੋਂ ਪੁਲਸ ਨੂੰ ਦਿੱਤੇ ਗਏ ਬਿਆਨਾਂ ਵਿਚ ਦੱਸਿਆ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਧੀਨ ਬਤੌਰ ਸਹਾਇਕ ਵਜੋਂ ਨੌਕਰੀ ਕਰਦੀ ਹੈ। 25 ਸਤੰਬਰ ਨੂੰ ਜਦੋਂ ਉਹ ਬਿਆਸ ਦਰਿਆ ਨਾਲ ਲੱਗਦੇ ਪਿੰਡ ਕਿੜੀਆਂ ਵਿਖੇ ਸਰਵੇ ਕਰ ਰਹੀ ਸੀ ਤਾਂ ਪਿੰਡ ਦੇ ਮੌਜੂਦਾ ਸਰਪੰਚ ਅਮਨਪ੍ਰੀਤ ਸਿੰਘ ਵੱਲੋਂ ਉਸ ਦੇ ਕੰਮ ਵਿਚ ਪਹਿਲਾਂ ਦਖਲ ਅੰਦਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਗਈ ਅਤੇ ਬਾਅਦ ਵਿਚ ਉਸ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਰਪੰਚ ਅਮਨਪ੍ਰੀਤ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗੈਂਗਵਾਰ ਦਾ ਖਦਸ਼ਾ, ਗੋਪੀ ਘਣਸ਼ਿਆਮਪੁਰੀਆ ਵੱਲੋਂ ਜੱਗੂ ਨੂੰ ਚਿਤਾਵਨੀ, ਕਿਹਾ ਹੁਣ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8