ਸਰਪੰਚ ਸੋਨੂ ਚੀਮੇ ਦੇ ਕਤਲ ਦਾ ਮਾਮਲਾ: ਪੁਲਸ ਨੇ ਪਨਾਹ ਦੇਣ ਵਾਲੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Monday, Jan 29, 2024 - 01:10 PM (IST)

ਤਰਨਤਾਰਨ (ਰਮਨ)- ਬੀਤੀ 14 ਜਨਵਰੀ ਦੀ ਸਵੇਰ ਕਸਬਾ ਝਬਾਲ ਦੇ ਮੌਜੂਦਾ ਸਰਪੰਚ ਅਵਨ ਕੁਮਾਰ ਸੋਨੂ ਚੀਮਾ ਦਾ ਗੋਲੀਆਂ ਮਾਰਦੇ ਹੋਏ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਥਾਣਾ ਝਬਾਲ ਦੀ ਪੁਲਸ ਵਲੋਂ ਵਿਦੇਸ਼ ਵਿਚ ਬੈਠੇ ਗੈਂਗਸਟਰ ਸਮੇਤ ਕੁੱਲ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਕਸਬਾ ਝਬਾਲ ਵਿਖੇ ਮੌਜੂਦਾ ਸਰਪੰਚ ਅਵਨ ਕੁਮਾਰ ਸੋਨੂ ਚੀਮਾ ਦੀ ਹੱਤਿਆ ਤੋਂ ਬਾਅਦ ਪੁਲਸ ਨੇ ਵੱਖ-ਵੱਖ ਟੀਮਾਂ ਬਣਾ ਕੇ ਕਤਲ ਮਾਮਲੇ ਨੂੰ ਹੱਲ ਕਰਨ ਸਬੰਧੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਸੀ।

 ਇਹ ਵੀ ਪੜ੍ਹੋ : ਅਦਾਲਤ ਵੱਲੋਂ ਸਖ਼ਤ ਹੁਕਮ ਜਾਰੀ, ਰੇਤ ਦੀਆਂ ਸਰਕਾਰੀ ਖੱਡਾਂ 'ਚ ਸੈਨਾ ਤੇ BSF ਦੀ NOC ਬਿਨਾਂ ਨਹੀਂ ਹੋਵੇਗੀ ਮਾਈਨਿੰਗ

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਬੀਤੀ 19 ਜਨਵਰੀ ਨੂੰ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਗੰਡੀਵਿੰਡ ਅਤੇ ਅਰਪਣ ਬੀਰ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਗੰਡੀਵਿੰਡ ਨੂੰ ਨਾਮਜ਼ਦ ਕੀਤਾ ਗਿਆ ਸੀ ਜਿਨ੍ਹਾਂ ਨੂੰ 21 ਜਨਵਰੀ ਵਾਲੇ ਦਿਨ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਦੋਵਾਂ ਮੁਲਜ਼ਮਾਂ ਪਾਸੋਂ ਕੀਤੀ ਗਈ ਪੁੱਛਗਿਛ ਦੌਰਾਨ ਦੱਸਿਆ ਕਿ ਇਹ ਕਤਲ ਹਰਮਨਿੰਦਰ ਸਿੰਘ ਉਰਫ਼ ਮੰਨੂ ਪੁੱਤਰ ਦਿਲਬਾਗ ਸਿੰਘ ਵਾਸੀ ਗੰਡੀਵਿੰਡ ਨਾਲ ਰਲ ਕੇ ਕਤਲ ਕਰਨ ਵਾਲੇ ਸ਼ੂਟਰਾਂ ਦੀ ਮਦਦ ਕੀਤੀ ਹੈ। ਜਿਸ ਤੋਂ ਬਾਅਦ ਹਰਮਨਿੰਦਰ ਸਿੰਘ ਉਰਫ ਮੰਨੂ ਨੂੰ ਉਕਤ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ। ਹਰਮਨਿੰਦਰ ਸਿੰਘ ਪਾਸੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ ’ਤੇ ਮਨਜੀਤ ਕੌਰ ਪਤਨੀ ਸਤਨਾਮ ਸਿੰਘ ਵਾਸੀ ਮੀਆਂਪੁਰ (ਵਿਦੇਸ਼ ’ਚ ਬੈਠੇ ਗੈਂਗਸਟਰ ਅੰਮ੍ਰਿਤ ਪਾਲ ਸਿੰਘ ਦੀ ਮਾਤਾ) ,ਜੁਗਰਾਜ ਸਿੰਘ ਉਰਫ਼ ਯੂਵੀ ਪੁੱਤਰ ਕਾਬਲ ਸਿੰਘ ਵਾਸੀ ਮੀਆਂਪੁਰ, ਰਵਿੰਦਰ ਸਿੰਘ ਉਰਫ਼ ਡੀ. ਸੀ. ਪੁੱਤਰ ਤਰਸੇਮ ਸਿੰਘ ਵਾਸੀ ਮੀਆਂਪੁਰ, ਰਜਿੰਦਰ ਸਿੰਘ ਉਰਫ਼ ਮੋਨੂ ਪੁੱਤਰ ਮਨੋਹਰ ਸਿੰਘ ਵਾਸੀ ਗੰਡੀਵਿੰਡ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਤਫ਼ਤੀਸ਼ ਸ਼ੁਰੂ ਕੀਤੀ ਗਈ।

 ਇਹ ਵੀ ਪੜ੍ਹੋ : ਫਾਈਨਲ ਪ੍ਰੀਖਿਆ ਦੇ ਸਮੇਂ ਚੋਣ ਡਿਊਟੀਆਂ ਦੇ ਖੌਫ਼ ’ਚ ਮਹਿਲਾ ਟੀਚਰ, ਵਿਦਿਆਰਥੀਆਂ ਦੀ ਵੀ ਵਧੇਗੀ ਚਿੰਤਾ

ਜਿਸ ਤੋਂ ਬਾਅਦ ਪੁਲਸ ਵਲੋਂ ਰਜਿੰਦਰ ਸਿੰਘ ਉਰਫ਼ ਮੋਨੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦੀ ਪੁੱਛਗਿਛ ਤੋਂ ਬਾਅਦ ਸਤਨਾਮ ਸਿੰਘ ਉਰਫ਼ ਸੱਤਾ ਬਹਿਲਾ ਪੁੱਤਰ ਅਨੂਪ ਸਿੰਘ ਵਾਸੀ ਬਹਿਲਾ ਅਤੇ ਜਗਦੀਪ ਸਿੰਘ ਉਰਫ਼ ਠੋਲੂ ਪੁੱਤਰ ਨਿਰਮਲ ਸਿੰਘ ਵਾਸੀ ਬਾਸਰਕੇ ਭੈਣੀ ਜ਼ਿਲ੍ਹਾ ਅੰਮ੍ਰਿਤਸਰ ਨੂੰ ਨਾਮਜ਼ਦ ਕੀਤਾ ਗਿਆ। ਇਸ ਤਫਤੀਸ਼ ਵਿਚ ਇਹ ਗੱਲ ਸਾਹਮਣੇ ਆਈ ਸੀ ਕਿ ਸ਼ੂਟਰਾਂ ਨੂੰ ਉਕਤ ਮੁਲਜ਼ਮਾ ਵਲੋਂ ਪਨਾਹ ਦਿੱਤੀ ਗਈ ਅਤੇ ਉਨ੍ਹਾਂ ਨੂੰ ਜ਼ਰੂਰੀ ਸਾਮਾਨ ਮੁਹੱਈਆ ਕਰਵਾਉਣ ਵਿਚ ਮਦਦ ਕੀਤੀ ਗਈ। ਇਸ ਤਫਤੀਸ਼ ਅਤੇ ਛਾਪੇਮਾਰੀ ਦੌਰਾਨ ਪੁਲਸ ਵਲੋਂ ਜੁਗਰਾਜ ਸਿੰਘ ਉਰਫ਼ ਯੂਵੀ ਪੁੱਤਰ ਕਾਬਲ ਸਿੰਘ ਵਾਸੀ ਮੀਆਂਪੁਰ ਨੂੰ ਨੰਦੇੜ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਐੱਸ.ਐੱਸ.ਪੀ ਨੇ ਦੱਸਿਆ ਕਿ ਹੁਣ ਤੱਕ ਪੁਲਸ ਵਲੋਂ ਅਰਸ਼ਦੀਪ ਸਿੰਘ ਉਰਫ਼ ਅਰਸ਼, ਅਰਪਨਬੀਰ ਸਿੰਘ, ਹਰਮਨਿੰਦਰ ਸਿੰਘ, ਰਜਿੰਦਰ ਸਿੰਘ ਉਰਫ਼ ਮੋਨੂ ਅਤੇ ਜੁਗਰਾਜ ਸਿੰਘ ਉਰਫ਼ ਯੁਵੀ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਜਾਂ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਅੰਮ੍ਰਿਤਪਾਲ ਸਿੰਘ ਬਾਠ, ਮਨਜੀਤ ਕੌਰ, ਰਵਿੰਦਰ ਸਿੰਘ, ਸਤਨਾਮ ਸਿੰਘ ਉਰਫ਼ ਸੱਤਾ, ਜਗਦੀਪ ਸਿੰਘ ਉਰਫ਼ ਠੋਲੂ ਅਤੇ 2 ਅਣਪਛਾਤੇ ਸ਼ੂਟਰਾਂ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News