ਸਕੂਲ ਜਾ ਰਹੀ ਅਧਿਆਪਕ ’ਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਕੀਤਾ ਹਮਲਾ, 2 ਜ਼ਖਮੀ

05/21/2022 1:03:21 PM

ਪੱਟੀ (ਸੌਰਭ) - ਪਿੰਡ ਰੱਤਾ ਗੁੱਦਾ ਵਿਖੇ 2 ਧਿਰਾਂ ’ਚ ਝਗੜਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਿਵਲ ਹਸਪਤਾਲ ਪੱਟੀ ਵਿਖੇ ਜ਼ੇਰੇ ਇਲਾਜ ਅਧਿਆਪਕ ਕੰਵਰ ਰਾਜ ਸਿੰਘ ਪੁੱਤਰ ਕਸ਼ਮੀਰ ਸਿੰਘ ਜੋ ਪ੍ਰਾਇਮਰੀ ਸਕੂਲ ਪਰਿੰਗੜੀ ਵਿਖੇ ਬਤੌਰ ਅਧਿਆਪਕ ਹਨ, ਨੇ ਦੱਸਿਆ ਕਿ ਉਹ ਜਦ ਸਕੂਲ ਨੂੰ ਜਾ ਰਿਹਾ ਸੀ। ਪਿੰਡ ਦੇ ਬਲਜੀਤ ਸਿੰਘ ਗੋਪੀ ਪੁੱਤਰ ਦਿਆਲ ਸਿੰਘ, ਜਸਬੀਰ ਸਿੰਘ ਪੁੱਤਰ ਦਿਆਲ ਸਿੰਘ, ਜਸਵੰਤ ਸਿੰਘ ਸਿੰਘ ਪੁੱਤਰ ਉਜਾਗਰ ਸਿੰਘ ਤੇ ਉਸ ਦੇ ਸਾਥੀਆਂ ਨੇ ਪੁਰਾਣੀ ਰੰਜਿਸ਼ ਕਾਰਨ ਉਸ ’ਤੇ ਹਮਲਾ ਕਰ ਦਿੱਤਾ।

ਇਸ ਦੌਰਾਨ ਉਸ ਨੂੰ ਛੁਡਵਾਉਣ ਆਏ ਦਿਲਬਾਗ ਸਿੰਘ ਪੁੱਤਰ ਹਰਭਜਨ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਨੂੰ ਵੀ ਹਮਲਾਵਰਾਂ ਨੇ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਮਾਮਲੇ ਦੀ ਹਰੀਕੇ ਥਾਣਾ ਵਿਖੇ ਰਿਪੋਰਟ ਵੀ ਦਰਜ ਕਰਵਾਈ ਗਈ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਕਤ ਹਮਲਾਵਰਾਂ ਨੇ ਉਸ ਨੂੰ ਜਾਤੀਸੂਚਕ ਸ਼ਬਦ ਬੋਲ੍ਹੇ ਹਨ। 

ਉਨ੍ਹਾਂ ਕਿਹਾ ਕਿ ਉਸ ਨਾਲ ਕੀਤੀ ਬਦਸਲੂਕੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਏ. ਐੱਸ. ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ 2 ਧਿਰਾਂ ਦੀ ਆਪਸੀ ਲੜਾਈ ਹੋਈ ਹੈ ਤੇ 2 ਧਿਰਾਂ ਦੀਆਂ ਦਰਖ਼ਾਸਤਾਂ ਪ੍ਰਾਪਤ ਹੋਈਆ ਹਨ। ਬਣਦੀ ਕਾਰਵਾਈ ਕੀਤੀ ਜਾਵੇਗੀ।

 


rajwinder kaur

Content Editor

Related News