ਤੇਜ਼ ਰਫ਼ਤਾਰ ਸਕੂਲੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਕੇ ''ਤੇ ਹੋਈ ਮੌਤ

Tuesday, Jul 05, 2022 - 06:47 PM (IST)

ਤੇਜ਼ ਰਫ਼ਤਾਰ ਸਕੂਲੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਕੇ ''ਤੇ ਹੋਈ ਮੌਤ

ਗੁਰਦਾਸਪੁਰ (ਹੇਮੰਤ) - ਗੁਰਦਾਸਪੁਰ ਕਲਾਨੌਰ ਰੋਡ ਪਿੰਡ ਗਜ਼ਨੀਪੁਰ ਦੇ ਨੇੜੇ ਤੇਜ਼ ਰਫ਼ਤਾਰ ਨਾਲ ਆ ਰਹੀ ਸਕੂਲੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਇਸ ਹਾਦਸੇ ’ਚ ਉਸ ਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਚੌਂਕੀ ਜੌੜਾ ਛਿੱਤਰਾਂ ਦੇ ਇੰਚਾਰਜ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ। ਹਾਲਾਂਕਿ ਬੱਸ ਡਰਾਈਵਰ ਘਟਨਾ ਵਾਲੇ ਸਥਾਨ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। 

ਪੜ੍ਹੋ ਇਹ ਵੀ ਖ਼ਬਰ: ਖੇਮਕਰਨ ’ਚ ਰੂੰਹ ਕੰਬਾਊ ਵਾਰਦਾਤ: ਦਿਨ ਦਿਹਾੜੇ ਟੈਕਸੀ ਡਰਾਈਵਰ ਦਾ ਤਾਬੜਤੋੜ ਗੋਲੀਆਂ ਮਾਰ ਕੀਤਾ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਂਕੀ ਜੌੜਾ ਛਿੱਤਰਾਂ ਦੇ ਇਨਚਾਰਜ ਜੀਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਗਜ਼ਨੀਪੁਰ ਨੇੜੇ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਸਕੂਲੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਦੀ ਮੌਤ ਹੋ ਚੁੱਕੀ ਸੀ ਅਤੇ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰ ਦੀ ਪਛਾਣ ਬਲਵੰਤ ਸਿੰਘ ਪੁੱਤਰ ਵੀਰ ਸਿੰਘ ਵਾਸੀ ਨਿਕਲਾਨੌਰ ਦੇ ਤੌਰ ’ਤੇ ਹੋਈ ਹੈ। ਮ੍ਰਿਤਕ ਫੌਜ ਤੋਂ ਰਿਟਾਇਰ ਹੋ ਕੇ ਆਇਆ ਸੀ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ’ਚ ਵਾਪਰੀ ਵਾਰਦਾਤ: ਢਾਬੇ ’ਤੇ ਖਾਣਾ ਖਾ ਰਹੇ ਕਬੱਡੀ ਖਿਡਾਰੀ ’ਤੇ ਤੇਜ਼ਧਾਰ ਦਾਤਰਾਂ ਨਾਲ ਕੀਤਾ ਹਮਲਾ

 


author

rajwinder kaur

Content Editor

Related News