ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...

Monday, Apr 13, 2026 - 12:25 PM (IST)

ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...

ਤਰਨਤਾਰਨ: ਭਾਰਤ–ਪਾਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਪਿੰਡ ਡੱਲ ਵਿੱਚ ਸ਼ਨੀਵਾਰ ਰਾਤ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇਲਾਕੇ ਵਿੱਚ ਡਰੋਨ ਦੀ ਆਵਾਜ਼ ਸੁਣੀ ਗਈ। ਡਰੋਨ ਮੂਵਮੈਂਟ ਦੀ ਸੂਚਨਾ ਮਿਲਦੇ ਹੀ ਬੀਐਸਐਫ ਦੇ ਜਵਾਨ ਚੌਕਸ ਹੋ ਗਏ ਅਤੇ ਤੁਰੰਤ ਇਲਾਕੇ ਦੀ ਨਿਗਰਾਨੀ ਵਧਾ ਦਿੱਤੀ ਗਈ। ਜਵਾਨਾਂ ਨੇ ਨਾਈਟ ਵਿਜ਼ਨ ਕੈਮਰਿਆਂ ਦੀ ਮਦਦ ਨਾਲ ਡਰੋਨ ਨੂੰ ਟ੍ਰੈਕ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸੁਰੱਖਿਆ ਦੇ ਮੱਦੇਨਜ਼ਰ ਫਾਇਰਿੰਗ ਵੀ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ

ਐਤਵਾਰ ਸਵੇਰੇ ਸੁਰੱਖਿਆ ਏਜੰਸੀਆਂ ਅਤੇ ਪੁਲਸ ਦੀ ਸਾਂਝੀ ਟੀਮ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪਿੰਡ ਦੇ ਸਰਕਾਰੀ ਸਕੂਲ ਦੇ ਪਰਿਸਰ ਤੋਂ ਇੱਕ ਪੀਲੇ ਰੰਗ ਦਾ ਸ਼ੱਕੀ ਪੈਕਟ ਬਰਾਮਦ ਕੀਤਾ ਗਿਆ। ਪੈਕਟ ਖੋਲ੍ਹਣ ’ਤੇ ਉਸ ਵਿੱਚੋਂ 68 ਕਾਰਤੂਸ ਮਿਲੇ, ਜਿਨ੍ਹਾਂ ’ਤੇ ਖ਼ਾਸ ਕੋਡ ਦਰਜ ਸੀ। ਸਕੂਲ ਪਰਿਸਰ ਵਿੱਚ ਇਸ ਤਰ੍ਹਾਂ ਦੀ ਬਰਾਮਦਗੀ ਨਾਲ ਪ੍ਰਸ਼ਾਸਨ ਦੀ ਚਿੰਤਾ ਹੋਰ ਵਧ ਗਈ ਹੈ, ਕਿਉਂਕਿ ਇਹ ਥਾਂ ਬੱਚਿਆਂ ਅਤੇ ਪਿੰਡ ਵਾਸੀਆਂ ਦੀ ਆਵਾਜਾਈ ਵਾਲੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ

ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੈਕਟ ਡਰੋਨ ਰਾਹੀਂ ਸਰਹੱਦ ਪਾਰ ਤੋਂ ਸੁੱਟਿਆ ਗਿਆ ਸੀ। ਫਿਲਹਾਲ ਪੂਰੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹੋਰ ਕਿਤੇ ਵੀ ਕੋਈ ਸ਼ੱਕੀ ਸਮੱਗਰੀ ਤਾਂ ਨਹੀਂ ਸੁੱਟੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ 4 ਨੌਜਵਾਨਾਂ ਨੇ ਕੱਪੜਾ ਵਪਾਰੀ 'ਤੇ...

ਥਾਣਾ ਖਾਲੜਾ ਪੁਲਸ ਨੇ ਅਣਪਛਾਤੇ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸੁਰੱਖਿਆ ਏਜੰਸੀਆਂ ਇਹ ਵੀ ਜਾਂਚ ਰਹੀਆਂ ਹਨ ਕਿ ਸਕੂਲ ਵਰਗੇ ਸੰਵੇਦਨਸ਼ੀਲ ਸਥਾਨ ਨੂੰ ਪੈਕਟ ਸੁੱਟਣ ਲਈ ਕਿਉਂ ਚੁਣਿਆ ਗਿਆ। ਅਧਿਕਾਰੀਆਂ ਦੇ ਅਨੁਸਾਰ, ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਰਹੱਦੀ ਇਲਾਕਿਆਂ ਵਿੱਚ ਨਿਗਰਾਨੀ ਹੋਰ ਸਖਤੀ ਨਾਲ ਕੀਤੀ ਜਾਵੇਗੀ।

ਇਹ ਵੀ ਪੜ੍ਹੋ-  ਕਹਿਰ ਓ ਰੱਬਾ: ਰਾਵੀ ਦਰਿਆ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News