ਸਕੂਟਰੀ ’ਤੇ ਸਵਾਰ ਦੋ ਭੈਣਾਂ ਸੜਕੇ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ, ਦੂਜੀ ਜ਼ਖ਼ਮੀ

04/14/2022 12:11:44 PM

ਬਟਾਲਾ (ਮਠਾਰੂ) - ਸਕੂਟਰੀ ’ਤੇ ਸਵਾਰ ਹੋ ਕੇ ਆ ਰਹੀਆਂ ਦੋ ਸਕੀਆਂ ਭੈਣਾਂ ਨੂੰ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਵੱਲੋਂ ਮਾਰੀ ਦੇਣ ਦੀ ਸੂਚਨਾ ਮਿਲੀ ਹੈ। ਹਾਦਸੇ ਦੌਰਾਨ ਇਕ ਭੈਣ ਦੀ ਮੌਤ ਹੋ ਗਈ, ਜਦਕਿ ਦੂਸਰੀ ਗੰਭੀਰ ਜ਼ਖ਼ਮੀ ਹੈ। ਮਿਲੀ ਜਾਣਕਾਰੀ ਅਨੁਸਾਰ 21 ਸਾਲਾ ਪਵਨਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਔਲਖ ਕਲਾਂ ਕਾਦੀਆ ਵਿਖੇ ਅਕਾਊਂਟਸ ਦਾ ਕੰਮ ਕਰਦੀ ਹੈ। ਬੀਤੇ ਦਿਨ ਪਵਨਦੀਪ ਆਪਣੀ ਭੈਣ ਗੁਰਪ੍ਰੀਤ ਕੌਰ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਪਿੰਡ ਤੋਂ ਕਾਦੀਆਂ ਸ਼ਹਿਰ ’ਚ ਕਿਸੇ ਕੰਮ ਲਈ ਆ ਰਹੀਆਂ ਸਨ।  

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਇਸ ਦੌਰਾਨ ਜਦੋਂ ਉਹ ਤੁਗਲਵਾਲਾ ਅਤੇ ਪਿੰਡ ਔਲਖ ਬੇਰੀਆਂ ਦੇ ਨਜ਼ਦੀਕ ਪਹੁੰਚੀ ਤਾਂ ਇਕ ਤੇਜ਼ ਰਫਤਾਰ ਟਰੈਕਟਰ-ਟਰਾਲੀ ਨੇ ਇਨ੍ਹਾਂ ਨੂੰ ਆਪਣੀ ਲਪੇਟ ’ਚ ਲਿਆ। ਦੋਵੇਂ ਸਕੀਆਂ ਭੈਣਾਂ ਸਕੂਟਰੀ ਸਮੇਤ ਸੜਕ ਦੇ ਕਿਨਾਰੇ ਲੱਗੇ ਸਫੈਦੇ ਦੇ ਦਰੱਖ਼ਤ ਵਿਚ ਜਾ ਵਜੀਆਂ। ਇਸ ਹਾਦਸੇ ਤੋਂ ਬਾਅਦ 108 ਐਂਬੂਲੈਂਸ ਦੇ ਅਧਿਕਾਰੀਆਂ ਵੱਲੋਂ ਗੰਭੀਰ ਜ਼ਖ਼ਮੀ ਹੋਈਆਂ ਦੋਵੇਂ ਭੈਣਾਂ ਨੂੰ ਪਹਿਲਾ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੋਵੇਂ ਦੀ ਹਾਲਤ ਗੰਭੀਰ ਹੋਣ ’ਤੇ ਅੰਮ੍ਰਿਤਸਰ ਰੈਫਰ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਇਸ ਦੌਰਾਨ ਪਰਿਵਾਰਕ ਮੈਂਬਰ ਗੁਰਮੀਤ ਕੌਰ ਨੇ ਦੱਸਿਆ ਕਿ ਗੰਭੀਰ ਹਾਲਤ ’ਚ ਜ਼ਖ਼ਮੀ ਪਵਨਦੀਪ ਤੇ ਗੁਰਪ੍ਰੀਤ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਸੀ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਪਵਨਦੀਪ ਦੀ ਮੌਤ ਹੋ ਗਈ। ਇਸ ਦੌਰਾਨ ਥਾਣਾ ਕਾਹਨੂੰਵਾਨ ਤੋਂ ਪਹੁੰਚੇ ਏ. ਐੱਸ. ਆਈ. ਜਗਦੀਸ਼ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਜ਼ਖ਼ਮੀ ਗੁਰਪ੍ਰੀਤ ਦੇ ਬਿਆਨਾਂ ਦੇ ਆਧਾਰ ’ਤੇ ਫਿਲਹਾਲ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਪਰਚਾ ਦਰਜ ਕਰ ਕੇ ਆਪਣੀ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ


rajwinder kaur

Content Editor

Related News