ਸਕੂਟਰੀ ਅਤੇ ਅਣਪਛਾਤੇ ਵਾਹਨ ਦੀ ਟੱਕਰ ’ਚ ਇਕ ਦੀ ਮੌਤ, 1 ਜ਼ਖ਼ਮੀ

05/02/2022 7:55:19 PM

ਗੁਰਦਾਸਪੁਰ (ਜੀਤ ਮਠਾਰੂ) - ਪਿੰਡ ਅਮੀਪੁਰ ਨਜ਼ਦੀਕ ਇਕ ਸਕੂਟਰੀ ਸਵਾਰ ਨੂੰ ਟੱਕਰ ਮਾਰ ਕੇ ਮਾਰਨ ਅਤੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਦੋਸ਼ਾਂ ਹੇਠ ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸੁਖਵਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਕਲਾਨੌਰ ਨੇ ਦੱਸਿਆ ਕਿ 1 ਮਈ ਨੂੰ ਉਹ ਆਪਣੇ ਮੁਹੱਲੇ ਦੇ ਮੀਨਾ ਬਾਬਾ ਅਤੇ ਅਨਿਲ ਕੁਮਾਰ ਵਾਸੀ ਕਲਾਨੌਰ ਨਾਲ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਗੁਰਦਾਸਪੁਰ ਤੋਂ ਕਲਾਨੌਰ ਆ ਰਹੇ ਸੀ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਦੁਪਹਿਰ 2.30 ਦੇ ਕਰੀਬ ਜਦੋਂ ਉਹ ਪਿੰਡ ਅਮੀਪੁਰ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਗੱਡੀ ਦੇ ਡਰਾਈਵਰ ਨੇ ਲਾਪ੍ਰਵਾਹੀ ਨਾਲ ਗੱਡੀ ਉਸ ਦੀ ਸਕੂਟਰੀ ਵਿਚ ਮਾਰ ਦਿੱਤੀ। ਇਸ ਹਾਦਸੇ ’ਚ ਮੀਨਾ ਬਾਬਾ ਦੀ ਮੌਤ ਹੋ ਗਈ ਅਤੇ ਅਨਿਲ ਕੁਮਾਰ ਨੂੰ ਕਾਫੀ ਸੱਟਾਂ ਲੱਗੀਆਂ ਹਨ। ਪੁਲਸ ਨੇ ਮੁਦਈ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


rajwinder kaur

Content Editor

Related News