ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸਥੱਰ, ਵਿਅਕਤੀ ਦੀ ਦਰਦਨਾਕ ਮੌਤ
Tuesday, Mar 18, 2025 - 02:38 PM (IST)

ਦੀਨਾਨਗਰ (ਹਰਜਿੰਦਰ,ਕਪੂਰ)-ਨੈਸ਼ਨਲ ਹਾਈਵੇ ’ਤੇ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਨਿਤਿਨ ਉਰਫ਼ ਸ਼ੈਂਟੀ ਠਾਕੁਰ ਪੁੱਤਰ ਜਨਕ ਸਿੰਘ ਵਾਸੀ ਪਿੰਡ ਦੋਆਬਾ, ਜੋ ਕਿ ਦੀਨਾਨਗਰ ਤੋਂ ਆਪਣੇ ਪਿੰਡ ਆਪਣੇ ਸਕੂਟਰੀ ਨੰਬਰ ਪੀਵੀ 06 ਬੀਏ 7414 ’ਤੇ ਵਾਪਸ ਆ ਰਿਹਾ ਸੀ, ਜਦੋਂ ਉਹ ਕ੍ਰਾਈਸ ਦਾ ਕਿੰਗ ਸਕੂਲ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਨਿਤਿਨ ਹੇਠਾਂ ਡਿੱਗ ਪਿਆ ਅਤੇ ਜ਼ਖਮੀ ਹੋ ਗਿਆ। ਉਸ ਦੇ ਭਰਾ ਅਮਿਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਵੱਖਰੇ ਸਕੂਟਰੀ ’ਤੇ ਸ਼ੰਟੀ ਦੇ ਪਿੱਛੇ ਆ ਰਿਹਾ ਸੀ ਅਤੇ ਤੇਜ਼ ਰਫ਼ਤਾਰ ਕਾਰ ਹਾਦਸੇ ਤੋਂ ਬਾਅਦ ਡਰਾਈਵਰ ਸਕੂਟਰ ਲੈ ਕੇ ਭੱਜ ਗਿਆ ਪਰ ਕਾਰ ਦੀ ਅਗਲੀ ਨੰਬਰ ਪਲੇਟ ਡਿੱਗ ਗਈ ਸੀ।
ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਅਮਿਤ ਸਿੰਘ ਨੇ ਕਿਹਾ ਕਿ ਉਹ ਤੁਰੰਤ ਨਿਤਿਨ ਸ਼ੈਂਟੀ ਨੂੰ ਇਕ ਨਿੱਜੀ ਹਸਪਤਾਲ ਲੈ ਗਏ ਪਰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੇ ਉਸਨੂੰ ਰੈਫਰ ਕਰ ਦਿੱਤਾ ਅਤੇ ਜਦੋਂ ਉਹ ਦੂਜੇ ਹਸਪਤਾਲ ਪਹੁੰਚੇ, ਤਾਂ ਉਸਦੀ ਉੱਥੇ ਮੌਤ ਹੋ ਗਈ। ਦੀਨਾਨਗਰ ਪੁਲਸ ਨੇ ਅਮਿਤ ਸਿੰਘ ਦੇ ਬਿਆਨ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8