ਟਰੱਕ ਦੀ ਚਪੇਟ ’ਚ ਆਉਣ ਕਾਰਣ ਸਕੂਟਰੀ ਸਵਾਰ ਵਿਅਕਤੀ ਦੀ ਮੌਤ

07/13/2020 2:02:27 AM

ਗੁਰਦਾਸਪੁਰ, (ਹਰਮਨ, ਵਿਨੋਦ)- ਅੱਜ ਬਾਅਦ ਦੁਪਹਿਰ ਗੁਰਦਾਸਪੁਰ-ਦੀਨਾਨਗਰ ’ਤੇ ਝੰਡੇ ਚੱਕ ਬਾਈਪਾਸ ਨੇੜੇ ਇਕ ਸਕੂਟਰੀ ਅਤੇ ਟਰੱਕ ਦਰਮਿਆਨ ਹੋਏ ਸੜਕ ਹਾਦਸੇ ਵਿਚ ਕਰੀਬ 65 ਸਾਲਾਂ ਦੇ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਉਸ ਦੇ ਨਾਲ ਜਾ ਰਹੀ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਏ. ਐੱਸ. ਆਈ. ਹੀਰਾ ਸਿੰਘ ਨੇ ਦੱਸਿਆ ਕਿ ਉਕਤ ਅਸ਼ੋਕ ਕੁਮਾਰ ਪੁੱਤਰ ਬਚਨ ਲਾਲ ਵਾਸੀ ਪਨਿਆੜ ਆਪਣੀ ਪਤਨੀ ਜਗਿੰਦਰੋ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਪਨਿਆੜ ਤੋਂ ਦੀਨਾਨਗਰ ਵੱਲ ਜਾ ਰਹੇ ਸਨ ਕਿ ਜਦੋਂ ਬਾਈਪਾਸ ਨੇੜੇ ਪਹੁੰਚੇ ਤਾਂ ਇਕ ਟਰੱਕ ਦੀ ਲਪੇਟ ਵਿਚ ਆ ਜਾਣ ਕਾਰਣ ਅਸ਼ੋਕ ਕੁਮਾਰ ਦੀ ਮੌਕੇ ’ਤੇ ਮੌਤ ਹੋ ਗਈ ਜਦੋਂ ਕਿ ਉਸ ਦੀ ਪਤਨੀ ਦੀ ਹਾਲਤ ਗੰਭੀਰ ਹੋਣ ਕਾਰਮ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਜਦੋਂ ਕਿ ਟਰੱਕ ਕਬਜ਼ੇ ਵਿਚ ਲੈ ਲਿਆ ਗਿਆ ਹੈ।

Bharat Thapa

This news is Content Editor Bharat Thapa