ਨੈਸ਼ਨਲ ਹਾਈਵੇ ਦੇ ਓਵਰਬ੍ਰਿਜ ’ਤੇ ਸਕਾਰਪੀਓ ਦਾ ਟਾਇਰ ਫਟਿਆ, ਇਕ ਜ਼ਖ਼ਮੀ

Monday, Feb 23, 2026 - 05:24 PM (IST)

ਨੈਸ਼ਨਲ ਹਾਈਵੇ ਦੇ ਓਵਰਬ੍ਰਿਜ ’ਤੇ ਸਕਾਰਪੀਓ ਦਾ ਟਾਇਰ ਫਟਿਆ, ਇਕ ਜ਼ਖ਼ਮੀ

ਬਟਾਲਾ (ਸਾਹਿਲ, ਯੋਗੀ) : ਨੈਸ਼ਨਲ ਹਾਈਵੇਅ ’ਤੇ ਬਣੇ ਸੁਨਈਆ ਪੁਲ ਨੇੜੇ ਦੋ ਕਾਰਾਂ ਦੀ ਆਪਸੀ ਟੱਕਰ ’ਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਇਕ ਸਕਾਰਪੀਓ ਗੱਡੀ (ਨੰਬਰ ਪੀ.ਬੀ. 02 ਈ. 0226), ਜੋ ਕਿ ਅੰਮ੍ਰਿਤਸਰ ਤੋਂ ਬਟਾਲਾ ਵੱਲ ਨੂੰ ਆ ਰਹੀ ਸੀ, ਜਦੋਂ ਨੈਸ਼ਨਲ ਹਾਈਵੇਅ ’ਤੇ ਸਥਿਤ ਸੁਨਈਆ ਓਵਰਬ੍ਰਿਜ ਨੂੰ ਕਰਾਸ ਕਰ ਰਹੀ ਸੀ ਤਾਂ ਅਚਾਨਕ ਉਸ ਦਾ ਟਾਇਰ ਫਟ ਗਿਆ।

ਇਹ ਵੀ ਪੜ੍ਹੋ- 'ਤੁਸੀਂ 2 ਮਾਰੇ ਅਸੀਂ 10 ਨੂੰ...', ਪੁਲਸ ਮੁਲਾਜ਼ਮਾਂ ਦੇ ਕਤਲ ਪਿੱਛੋਂ ਲਾਰੈਂਸ ਦੀ ਸਿੱਧੀ ਧਮਕੀ

ਟਾਇਰ ਫਟਣ ਕਾਰਨ ਗੱਡੀ ਬੇਕਾਬੂ ਹੋ ਗਈ ਅਤੇ ਡਿਵਾਈਡਰ ਪਾਰ ਕਰਕੇ ਦੂਜੇ ਪਾਸਿਓਂ ਗੁਰਦਾਸਪੁਰ ਵੱਲੋਂ ਆ ਰਹੀ ਐਕਸੈਂਟ ਕਾਰ (ਨੰਬਰ ਪੀ.ਬੀ. 06 ਏ.ਸੀ. 9330) ਨਾਲ ਜਾ ਟਕਰਾਈ। ਇਸ ਐਕਸੈਂਟ ਕਾਰ ਨੂੰ ਪਵਨ ਕੁਮਾਰ ਪੁੱਤਰ ਸਤਪਾਲ ਵਾਸੀ ਬਮਿਆਲ ਚਲਾ ਰਿਹਾ ਸੀ। ਇਸ ਜ਼ੋਰਦਾਰ ਟੱਕਰ ਦੇ ਸਿੱਟੇ ਵਜੋਂ ਪਵਨ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ- ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ. ਪਰਗਟ ਸਿੰਘ ਅਤੇ ਕਾਂਸਟੇਬਲ ਗੁਰਾਰਮਣ ਦੀਪ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਪਹੁੰਚਾਇਆ। ਇਸ ਹਾਦਸੇ ’ਚ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਮੁਲਾਜ਼ਮਾਂ ਦਾ ਕਤਲ ਬੇਹੱਦ ਚਿੰਤਾਜਨਕ, ਸੁਖਜਿੰਦਰ ਰੰਧਾਵਾ ਨੇ ਘੇਰੀ 'ਮਾਨ ਸਰਕਾਰ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News