ਟਰੈਫ਼ਿਕ ਜਾਮ ਤੇ ਨਜਾਇਜ਼ ਕਬਜ਼ਿਆਂ ਦੀ ਸਮੱਸਿਆ ਨੂੰ ਲੈ ਕੇ ਬਟਾਲਾ ਦੇ SDM ਵਲੋਂ ਦੁਕਾਨਦਾਰਾਂ ਨੂੰ ਸਖ਼ਤ ਚੇਤਾਵਨੀ
Tuesday, Feb 07, 2023 - 04:01 PM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਬਟਾਲਾ ਸ਼ਹਿਰ ਅੰਦਰ ਟਰੈਫ਼ਿਕ ਅਤੇ ਨਜਾਇਜ਼ ਕਬਜ਼ਿਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ SDM ਬਟਾਲਾ ਵਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਟਰੈਫ਼ਿਕ ਜਾਮ ਦੀ ਸਮੱਸਿਆ ਲਗਤਾਰ ਵੱਧ ਰਹੀ ਹੈ ਅਤੇ ਉਸਦੇ ਪਿੱਛੇ ਮੁੱਖ ਕਾਰਨ ਹੈ ਕੇ ਬਜ਼ਾਰ ਦੇ ਅੰਦਰ ਦੁਕਨਾਦਾਰਾਂ ਵਲੋਂ ਸੜਕ ਦੇ ਨਜ਼ਦੀਕ ਕੀਤੇ ਗਏ ਨਜਾਇਜ਼ ਕਬਜ਼ੇ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਪਿੰਡ ਹਰਚੋਵਾਲ ਵਿਖੇ ਵੱਡੀ ਵਾਰਦਾਤ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਕੀਤਾ ਦਾਤਰ ਨਾਲ ਹਮਲਾ
ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਗੰਦਗੀ ਦੀ ਸਮੱਸਿਆ ਕਾਫ਼ੀ ਵੱਧ ਗਈ ਹੈ ਅਤੇ ਇਹਨਾਂ ਸਾਰੀਆਂ ਸਮੱਸਿਆਵਾਂ ਤੋਂ ਸ਼ਹਿਰ ਨੂੰ ਨਿਜਾਤ ਦਿਵਾਉਣ ਲਈ ਸ਼ਹਿਰ ਅੰਦਰ ਦੌਰਾ ਕੀਤਾ ਗਿਆ ਹੈ। ਉਨ੍ਹਾਂ ਨੇ ਨਜਾਇਜ ਕਬਜ਼ੇ ਕਰਨ ਵਾਲਿਆਂ ਨੂੰ ਖੁੱਦ ਹੀ ਸੁਧਰ ਜਾਣ ਦੀ ਅਪੀਲ ਕੀਤੀ ਹੈ। ਜੇਕਰ ਫ਼ਿਰ ਵੀ ਕਿਸੇ ਨੇ ਆਪਣੇ ਆਪ ਸੁਧਾਰ ਨਾ ਕੀਤਾ ਤਾਂ ਉਸਦਾ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਡਾਲਰਾਂ ਦੀ ਚਮਕ ਤੋਂ ਵੱਡੀ ਦੇਸ਼ ਸੇਵਾ! ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਪਹਿਲੀ ਵਾਰ 'ਚ ਪਾਸ ਕੀਤੀ ਅਗਨੀਵੀਰ ਪ੍ਰੀਖਿਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।