15 ਅਗਸਤ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ’ਤੇ ਤਲਾਸ਼ੀ ਅਭਿਆਨ, ਚੱਪਾ-ਚੱਪਾ ਖੰਗਾਲਿਆ

Friday, Aug 08, 2025 - 01:17 PM (IST)

15 ਅਗਸਤ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ’ਤੇ ਤਲਾਸ਼ੀ ਅਭਿਆਨ, ਚੱਪਾ-ਚੱਪਾ ਖੰਗਾਲਿਆ

ਅੰਮ੍ਰਿਤਸਰ (ਜ. ਬ.)-15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਅਤੇ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਰੇਲਵੇ ਸਟੇਸ਼ਨ ’ਤੇ ਕਮਿਸ਼ਨਰੇਟ ਪੁਲਸ ਵਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਸਪੈਸ਼ਲ ਡੀ. ਜੀ. ਪੀ. ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ ਅਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁੱਜ ਕੇ ਇਸ ਸਰਚ ਆਪ੍ਰੇਸ਼ਨ ਨੂੰ ਲੀਡ ਕਰਦੇ ਹੋਏ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ-ਪੰਜਾਬ 'ਚ ਸ਼ਨੀਵਾਰ ਤੇ ਐਤਵਾਰ ਨਹੀਂ ਹੋਵੇਗੀ ਸਰਕਾਰੀ ਛੁੱਟੀ, ਖੁੱਲ੍ਹੇ ਰਹਿਣਗੇ ਦਫ਼ਤਰ

ਸਰਚ ਦੌਰਾਨ ਸਨੀਫ਼ਰ ਡੌਂਗ ਅਤੇ ਐਂਟੀ ਸੈਬੋਟੇਜ਼ ਦੀਆਂ ਪੁਲਸ ਟੀਮਾਂ ਵਲੋਂ ਸਟੇਸ਼ਨ ਦਾ ਚੱਪਾ-ਚੱਪਾ ਖੰਗਾਲਿਆ ਗਿਆ ਅਤੇ ਟਰੈਵਲ ਕਰਨ ਵਾਲੇ ਵਿਅਕਤੀਆਂ ਦੇ ਬੈਗ ਆਦਿ ਚੈੱਕ ਕੀਤੇ ਗਏ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਬਿਨ੍ਹਾਂ ਕਿਸੇ ਕਾਰਨ ਰੇਲਵੇ ਸਟੇਸ਼ਨ ਦੇ ਅੰਦਰ ਅਤੇ ਬਾਹਰ ਘੁੰਮ ਰਹੇ ਵਿਅਕਤੀਆਂ ਤੋਂ ਉਨ੍ਹਾਂ ਦੀ ਆਈ. ਡੀ. ਚੈੱਕ ਕਰ ਕੇ ਪੁੱਛ-ਗਿੱਛ ਕੀਤੀ ਅਤੇ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਅਤੇ ਪਾਰਕਿੰਗ ਵਿਚ ਖੜ੍ਹੇ ਵਾਹਨਾਂ ਦੀ ਵਾਹਨ ਐਪ ਰਾਹੀਂ ਮਾਲਕੀ ਚੈੱਕ ਕੀਤੀ ਗਈ।

ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਆਉਣ ਵਾਲੇ 4 ਦਿਨਾਂ ਦਾ ਹਾਲ

ਇਸ ਤੋਂ ਇਲਾਵਾ ਪੁਲਸ ਵਲੋਂ ਸ਼ਹਿਰ ਦੇ ਐਂਟਰੀ/ਐਗਜ਼ਿਟ ਅਤੇ ਅੰਦਰੂਨੀ ਏਰੀਆ ਵਿਖੇ 24 ਘੰਟੇ ਸ਼ਿਫਟਿੰਗ ਨਾਕਾਬੰਦੀ ਕੀਤੀ ਹੈ ਅਤੇ ਨਾਈਟ ਡੋਮੀਨੇਸ਼ਨ ਹੋਰ ਵਧਾ ਕੇ ਹਰੇਕ ਆਉਣ-ਜਾਣ ਵਾਲੇ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਰਚ ਅਭਿਆਨ ਦੌਰਾਨ ਡੀ. ਸੀ. ਪੀ. ਲਾਅ-ਐਂਡ-ਆਰਡਰ ਆਲਮ ਵਿਜੇ ਸਿੰਘ, ਏ. ਡੀ. ਸੀ. ਪੀ. ਸਥਾਨਕ ਪਰਵਿੰਦਰ ਕੌਰ, ਏ. ਡੀ. ਸੀ. ਪੀ. ਸਿਟੀ-2 ਹਰਪਾਲ ਸਿੰਘ, ਏ. ਸੀ. ਪੀ. ਨਾਰਥ ਰਿਸ਼ਭ ਭੋਲਾ, ਏ. ਸੀ. ਪੀ. ਨੀਰਜ਼ ਕੁਮਾਰ, ਏ. ਸੀ. ਪੀ. ਸੁਖਬੀਰ ਸਿੰਘ ਅਤੇ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਅਤੇ ਜੀ. ਆਰ. ਪੀ, ਆਰ. ਪੀ. ਐੱਫ ਅਤੇ ਏ. ਆਰ. ਪੀ. ਸਮੇਤ ਪੁਲਸ ਫੋਰਸ ਦੀਆਂ ਵੱਖ-ਵੱਖ ਟੀਮਾਂ ਹਾਜ਼ਰ ਸਨ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਕਾਂਡ, ਵਕੀਲ ਨੇ ਬੇਸ਼ਰਮੀ ਦੀ ਹੱਦ ਕੀਤੀ ਪਾਰ, ਕੁੜੀ ਨਾਲ ਪੰਜ ਦਿਨ ਤੱਕ ਕੀਤਾ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News